Gurjarat Election: ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ : ਭਗਵੰਤ ਮਾਨ

Rajneet Kaur
3 Min Read

ਚੰਡੀਗੜ੍ਹ: ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪ੍ਰਚਾਰ ਕਰਨ ‘ਚ ਕੋਈ ਕਸਰ ਨਹੀਂ ਛੱਡ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ।

ਦਸ ਦਈਏ ਕਿ  ਗੁਜਰਾਤ ਦੇ ਡਾਂਗਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ  ਭਾਰੀ ਇਕੱਠ ਨੂੰ ਸੰਬੋਧਿਤ ਕੀਤਾ । ਇਸ ਸੰਬੋਧਨ ਦੌਰਾਨ ਉਨ੍ਹਾਂ ਨੇ ਦੁਹਰਾਇਆ ਕਿ ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭ੍ਰਿਸ਼ਟ ਆਗੂਆਂ ‘ਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਕਾਲੇ ਕੰਮਾਂ ਦਾ ਹਿਸਾਬ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਕਿਹਾ, ”ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।” ਉਨ੍ਹਾਂ ਲੋਕਾਂ ਨੂੰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ ‘ਆਪ’ ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਰਾਜ ਨੂੰ ਖਤਮ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਖੋਖਲਾ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਸਿਆਸਤ ਵਿੱਚ ਚੰਗਾ ਬਦਲਾਅ ਲਿਆਂਦਾ ਜਾਵੇ।

- Advertisement -

CM ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਭ੍ਰਿਸ਼ਟ ਅਤੇ ਜ਼ਾਲਮ ਭਾਜਪਾ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰਕੇ ਸੂਬੇ ਦੀ ਸਿਆਸਤ ਵਿੱਚ ਬਦਲਾਅ ਲਿਆਂਦਾ ਜਾਵੇ । ਮਾਨ ਨੇ ਕਿਹਾ ਕਿ ‘ਆਪ’ ਵਿਕਾਸ ਕਰਕੇ ਨਵੇਂ ਸਕੂਲ ਬਣਾ ਕੇ ਅਤੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇ ਕੇ ਗੁਜਰਾਤ ਸਮੇਤ ਦੇਸ਼ ਦੀ ਰਾਜਨੀਤੀ ਵਿੱਚੋਂ ਫੈਲੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment