ਗੁਰਜੀਤ ਔਜਲਾ ਨੇ ਪੋਲੈਂਡ ‘ਚ ਭਾਰਤੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

TeamGlobalPunjab
2 Min Read

ਨਿਊਜ਼ ਡੈਸਕ : ਕਾਂਗਰਸੀ ਸਾਂਸਦ ਮੈਂਬਰ ਗੁਰਜੀਤ ਔਜਲਾ ਪੋਲੈਂਡ ਪਹੁੰਚ ਕੇ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੇ ਨਾਲ ਮੁਲਾਕਾਤ ਕੀਤੀ। ਉਥੇ ਪਹੁੰਚ ਕੇ ਉਨ੍ਹਾਂ ਨੇ ਭਾਰਤੀ ਅੰਬੈਸੀ ਤੋਂ ਵਿਦਿਆਰਥੀਆਂ ਦੀ ਵਾਪਸੀ ਲਈ ਕੀਤੇ ਜਾ ਰਹੇ ਸਾਰੇ ਪ੍ਰਬੰਧਾਂ ਦਾ ਜਾਇਜਾ ਵੀ ਲਿਆ।

ਇਸ ਦੌਰਾਨ ਗੁਰਜੀਤ ਔਜਲਾ ਨੇ ਦੱਸਿਆ ਕਿ ਇੱਥੇ ਬਹੁਤ ਸਾਰੇ ਵਿਦਿਆਰਥੀਆਂ ਨੇ ਗੁਰੂਘਰ ਅਤੇ ਮੰਦਰਾਂ ਚ’ ਸ਼ਰਨ ਲਈ ਹੋਈ ਹੈ। ਇੱਥੇ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਜਿਸ ਦਾ ਉਨ੍ਹਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਔਜਲਾ ਨੇ ਅੱਗੇ ਕਿਹਾ ਕਿ ਇੱਥੇ ਹਰ ਕੋਈ ਜਾਤ ਪਾਤ ਅਤੇ ਧਰਮ ਤੋਂ ਉੱਤੇ ਉੱਠ ਕੇ ਪਰਮਾਤਮਾ ਦੇ ਚਰਨ ਚ ਬੈਠੇ ਹਨ।

ਔਜਲਾ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਦੇ ਮਦਦ ਨਾ ਕਰਨ ਦੇ ਰਵੱਈਏ ਤੋਂ ਬੇਵੱਸ ਹਨ ਅਤੇ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਗੁਰਜੀਤ ਸਿੰਘ ਔਜਲਾ ਨੇ ਪੋਲੈਂਡ ਵਿੱਚ ਮੌਜੂਦ ਪੰਜਾਬੀ ਲੋਕਾਂ ਨੂੰ ਬੱਚਿਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਪੋਲੈਂਡ ਜਾਣ ਤੋਂ ਪਹਿਲਾਂ ਕਾਂਗਰਸੀ ਸਾਂਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਉਹ ਯੂਕਰੇਨ ਵਿਚ ਫਸੇ ਭਾਰਤੀਆ ਅਤੇ ਪੰਜਾਬੀ ਵਿਦਿਆਰਥੀਆਂ ਨੂੰ ਲੈ ਕੇ ਬੇਬਸੀ ਮਹਿਸੂਸ ਕਰ ਰਹੇ ਸਨ ਅਤੇ ਉਨ੍ਹਾਂ ਦੀ ਇਸ ਬਾਰੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵੀ ਗੱਲਬਾਤ ਚਲ ਰਹੀ ਸੀ।

Share This Article
Leave a Comment