ਸੰਸਦ ਮੈਂਬਰ ਗੁਰਜੀਤ ਔਜਲਾ ਦੀ ਪੰਜਾਬ DGP ਨੂੰ ਚਿਤਾਵਨੀ!

TeamGlobalPunjab
2 Min Read

ਅੰਮ੍ਰਿਤਸਰ : ਪੰਜਾਬ `ਚ ਨਸ਼ੇ ਦਾ ਮੁੱਦਾ ਸਿਆਸੀ ਬਣ ਗਿਆ ਹੈ, ਹੁਣ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪੰਜਾਬ ਦੇ ਡੀਜੀਪੀ ਨੂੰ ਇੱਕ ਚਿੱਠੀ ਲਿਖ ਕੇ ਅੰਮ੍ਰਿਤਸਰ `ਚ ਨਸ਼ੇ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਕਾਰਵਾਈ ਨਾਂ ਕੀਤੀ ਗਈ ਤਾਂ ਉਹ ਡੀਜੀਪੀ ਦੇ ਦਫਤਰ ਅੱਗੇ ਧਰਨਾ ਲਗਾ ਦੇਣਗੇ।

ਗੁਰਜੀਤ ਸਿੰਘ ਔਜਲਾ ਨੇ ਪੁਲਿਸ ’ਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਾਂ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅੰਮ੍ਰਿਤਸਰ ‘ਚ ਨਸ਼ਾ ਵੱਡੀ ਮਾਤਰਾ ‘ਚ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ, ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਹ ਕਈ ਮੌਕਿਆਂ ’ਤੇ ਜ਼ਿਲ੍ਹਾ ਪੁਲਿਸ ਨੂੰ ਕਾਰਵਾਈ ਕਰਨ ਲਈ ਸੁਚੇਤ ਕਰ ਚੁੱਕੇ ਹਨ, ਪਰ ਸਥਾਨਕ ਪੁਲਿਸ ਦੇ ਢਿੱਲੇ ਰਵੱਈਏ ’ਤੇ ਲੋਕਾਂ ਨੂੰ ਹੁਣ ਵਿਸ਼ਵਾਸ ਨਹੀਂ ਰਿਹਾ।

ਅਕਾਲੀ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਵੀ ਇਸ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਔਜਲਾ ਨੂੰ ਨੈਤਿਕਤਾ ਦੇ ਅਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ, ਕਿੳਂਕਿ ਪੰਜਾਬ ਸਰਕਾਰ ਸੂਬੇ ‘ਚੋਂ ਨਸ਼ਾ ਖਤਮ ਕਰਨ ‘ਚ ਨਾਕਾਮ ਰਹੀ ਹੈ।

ਹੁਣ ਇਹ ਦੇਖਣਾ ਹੋਵੇਗਾ ਕਿ ਅੰਤਰਰਾਸ਼ਟਰੀ ਡਰੱਗ ਡੇਅ ਤੱਕ ਪੰਜਾਬ ਦੇ ਡੀਜੀਪੀ ਨਸ਼ੇ ਦੇ ਮੁੱਦੇ `ਤੇ ਕੋਈ ਕਾਰਵਾਈ ਕਰਦੇ ਹਨ ਜਾਂ ਨਹੀਂ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment