ਖੰਨਾ: ਖੰਨਾ ਤੋਂ ਕੋਟਲੀ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਮਾਤਾ ਅਤੇ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਕੋਟਲੀ ਦੀ ਪਤਨੀ ਦਵਿੰਦਰ ਕੌਰ ਦਾ ਦੇਹਾਂਤ ਹੋ ਗਿਆ। 70 ਸਾਲਾ ਦਵਿੰਦਰ ਕੌਰ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਦਵਿੰਦਰ ਕੌਰ ਨੇ ਆਖਰੀ ਸਾਹ ਪੀਜੀਆਈ ਚੰਡੀਗੜ੍ਹ ਵਿਚ ਲਏ।
ਗੁਰਕੀਰਤ ਸਿੰਘ ਕੋਟਲੀ ਦੇ ਮਾਤਾ ਦਵਿੰਦਰ ਕੌਰ ਦਾ ਅੰਤਿਮ ਸਸਕਾਰ ਪਾਇਲ ਵਿਧਾਨ ਸਭਾ ਦੇ ਪਿੰਡ ਕੋਟਲੀ ਵਿੱਚ ਕੀਤਾ ਜਾਵੇਗਾ। ਦਵਿੰਦਰ ਕੌਰ ਦੇ ਦਿਹਾਂਤ ਦੀ ਖਬਰ ਸੁਣਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਯੂਥ ਕਾਂਗਰਸ ਖੰਨਾ ਪ੍ਰਧਾਨ ਅੰਕਿਤ ਸ਼ਰਮਾ ਸਮੇਤ ਹੋਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।