ਹਰਿਆਣਾ ਚੋਣਾਂ ਤੋਂ ਠੀਕ ਪਹਿਲਾਂ ਰਾਮ ਰਹੀਮ ਜੇਲ੍ਹ ਤੋਂ ਬਾਹਰ, 20 ਦਿਨਾਂ ਦੀ ਪੈਰੋਲ ਲੈ ਕੇ ਬਾਗਪਤ ਹੋਇਆ ਰਵਾਨਾ

Global Team
2 Min Read

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਰਾਮ ਰਹੀਮ ਅੱਜ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਜਿਸ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਡੇਰੇ ਵੱਲ ਰਵਾਨਾ ਹੋ ਗਿਆ ਸੀ। ਚੋਣ ਕਮਿਸ਼ਨ ਨੇ ਡੇਰਾ ਸਿਰਸਾ ਮੁਖੀ ਨੂੰ 3 ਸ਼ਰਤਾਂ ‘ਤੇ 20 ਦਿਨਾਂ ਦੀ ਪੈਰੋਲ ਦਿੱਤੀ ਹੈ।

ਉੱਥੇ ਹੀ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਵਿਰੋਧ ਵੀ ਹੋਇਆ ਸੀ। ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਆਪਣਾ ਇਤਰਾਜ਼ ਜ਼ਾਹਰ ਕੀਤਾ ਸੀ, ਪਰ ਉਸ ਦੇ ਇਤਰਾਜ਼ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਸਤੰਬਰ ਨੂੰ ਚੋਣ ਕਮਿਸ਼ਨ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਰਾਮ ਰਹੀਮ 2017 ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 10 ਵਾਰ ਪੈਰੋਲ ਜਾਂ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ।
ਹੁਣ ਤੱਕ ਗੁਰਮੀਤ ਰਾਮ ਰਹੀਮ 255 ਦਿਨਾਂ ਲਈ ਬਾਹਰ ਆ ਚੁੱਕਿਆ ਹੈ।
24 ਅਕਤੂਬਰ, 2020 ਨੂੰ ਉਸਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਲਈ ਪੈਰੋਲ ਦਿੱਤੀ ਗਈ ਸੀ।
21 ਮਈ, 2021 ਨੂੰ, ਉਸ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਸਵੇਰ ਤੋਂ ਸ਼ਾਮ ਤੱਕ 12 ਘੰਟਿਆਂ ਲਈ ਪੈਰੋਲ ਦਿੱਤੀ ਗਈ ਸੀ।
ਉਹ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 7 ਫਰਵਰੀ 2022 ਨੂੰ ਤਿੰਨ ਹਫ਼ਤਿਆਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।

Share this Article
Leave a comment