ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਮਿਲੀ ਪੈਰੋਲ

Rajneet Kaur
1 Min Read

ਨਿਊਜ਼ ਡੈਸਕ: ਇਸ ਸਮੇਂ ਦੀ ਵੱਡੀ ਖਬਰ ਹਰਿਆਣਾ ਦੇ ਰੋਹਤਕ ਤੋਂ ਆ ਰਹੀ ਹੈ। ਜਿੱਥੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੈਰੋਲ ਮਿਲਣ ਦੀ ਪੁਸ਼ਟੀ ਹੋ ​​ਗਈ ਹੈ। ਇਸ ਵਾਰ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਹੁਣ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ਲਿਜਾਇਆ ਜਾ ਸਕਦਾ ਹੈ।

ਦੱਸ ਦੇਈਏ ਕਿ ਵਿਵਾਦਤ ਬਾਬਾ ਗੁਰਮੀਤ ਸਿੰਘ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। ਸਾਧਵੀ ਯੌਨ ਸ਼ੋਸ਼ਣ ਮਾਮਲੇ ‘ਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment