ਰੋਹਤਕ: ਸੁਨਾਰਿਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਝੱਟਕਾ ਲੱਗਿਆ ਹੈ। ਇੱਕ ਵਾਰ ਫਿਰ ਉਸਦੀ ਪੈਰੋਲ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਦੋ ਵਾਰ ਉਸਦੀ ਪੈਰੋਲ ਦੀ ਅਰਜੀ ਖਾਰਜ ਕੀਤੀ ਜਾ ਚੁੱਕੀ ਹੈ। ਇਸ ਵਾਰ ਉਸਨੇ ਆਪਣੀ ਮਾਂ ਦੀ ਬੀਮਾਰੀ ਦਾ ਹਵਾਲਾ ਦੇ ਕੇ ਐਮਰਜੈਂਸੀ ਪੈਰੋਲ ਮੰਗੀ ਸੀ।
ਦੱਸ ਦੇਈਏ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਖਦਸ਼ਾ ਜ਼ਾਹਰ ਕੀਤਾ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਕੋਰੋਨਾ ਵਾਇਰਸ ਦੀ ਆੜ੍ਹ ਦੇ ਵਿੱਚ ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇ ਸਕਦੀ ਹੈ।
ਉਨ੍ਹਾਂ ਨੇ ਕਿਹਾ ਸੀ ਕਿ ਕੇ ਇਸ ਤਰ੍ਹਾਂ ਹੁੰਦਾ ਹੈ ਤਾਂ ਪੰਜਾਬ ਤੇ ਹਰਿਆਣਾ ਦੇ ਆਪਸੀ ਭਾਈਚਾਰਕ ਮਾਹੌਲ ਖ਼ਰਾਬ ਹੋਣ ਦਾ ਵੀ ਖਤਰਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਕਿਸੇ ਵੀ ਕੀਮਤ ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਰੋਲ ਤੇ ਰਿਹਾਅ ਨਹੀਂ ਕਰਨਾ ਚਾਹੀਦਾ।