ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ ਮੁੜ ਮੰਗੀ ਫਰਲੋ

Prabhjot Kaur
2 Min Read

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ ‘ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ ‘ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ।

ਇਸ ਦੇ ਜਵਾਬ ਵਿੱਚ ਹਾਈਕੋਰਟ ਨੇ ਕਿਹਾ ਕਿ ਉਹ ਪ੍ਰੋਗਰਾਮ ਮੁਲਤਵੀ ਕਰ ਦੇਣ। ਹਾਈਕੋਰਟ ਨੇ ਗੁੱਸੇ ਵਿਚ ਇਹ ਵੀ ਕਿਹਾ ਕਿ ਪਹਿਲਾਂ ਤੁਸੀਂ ਪ੍ਰੋਗਰਾਮ ਦਾ ਆਯੋਜਨ ਕਰਦੇ ਹੋ, ਫਿਰ ਤੁਸੀਂ ਅਦਾਲਤ ਵਿਚ ਆ ਕੇ ਪਟੀਸ਼ਨ ਦਾਇਰ ਕਰਦੇ ਹੋ, ਇਸ ਵਿਚ ਹਿੱਸਾ ਲੈਣ ਲਈ ਦਬਾਅ ਪਾਉਂਦੇ ਹੋ। ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੁਣ ਇਸ ਅਰਜ਼ੀ ‘ਤੇ ਜੁਲਾਈ ‘ਚ ਸੁਣਵਾਈ ਕਰੇਗਾ, ਕਿਉਂਕਿ ਇਹ ਕੇਸ ਉਸੇ ਬੈਂਚ ‘ਚ ਚੱਲ ਰਿਹਾ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ ਨੇ ਫਰਲੋ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਮੈਂ 14 ਦਿਨਾਂ ਦੀ ਫਰਲੋ ਦਾ ਹੱਕਦਾਰ ਸੀ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।

ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋਈਆਂ ਹਨ। ਹਾਈਕੋਰਟ ਦੀ ਸਖ਼ਤੀ ਦੇ ਚੱਲਦਿਆਂ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ। ਜਦੋਂ ਕਿ 2022 ਤੋਂ ਹੁਣ ਤੱਕ ਉਹ 192 ਦਿਨਾਂ ਲਈ 6 ਵਾਰ ਫਰਲੋ ਅਤੇ 3 ਵਾਰ ਪੈਰੋਲ ‘ਤੇ ਬਾਹਰ ਆ ਚੁੱਕਾ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment