ਚੰਡੀਗੜ੍ਹ: ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪ੍ਰਦੀਪ ਕਲੇਰ ਡੇਰਾ ਮੁਖੀ ਸੌਦਾ ਸਾਧ ਵਿਰੁਧ ਗਵਾਹੀ ਦੇਣ ਲਈ ਤਿਆਰ ਹੋ ਗਿਆ ਹੈ। ਇਸ ਸਬੰਧੀ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਹੈ। ਇਸ ਅਰਜ਼ੀ ਵਿੱਚ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਮੁਲਜ਼ਮ ਪ੍ਰਦੀਪ ਕਲੇਰ ਮੁਲਜ਼ਮ ਖ਼ਿਲਾਫ਼ ਗਵਾਹੀ ਦੇਣ ਦਾ ਇੱਛੁਕ ਹੈ। ਇਸ ਲਈ ਉਸ ਨੂੰ ਸਰਕਾਰੀ ਗਵਾਹ ਬਣਨ ਦਿੱਤਾ ਜਾਵੇ। ਇਸ ਅਰਜ਼ੀ ‘ਤੇ ਅਗਲੀ ਸੁਣਵਾਈ 9 ਜਨਵਰੀ 2025 ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ 1 ਜੂਨ 2015 ਨੂੰ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਸੀ। SIT ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਕਈ ਮੁਲਜ਼ਮਾਂ ਖ਼ਿਲਾਫ਼ ਤਿੰਨ ਕੇਸ ਦਰਜ ਕੀਤੇ ਸਨ। ਇਹ ਤਿੰਨੇ ਕੇਸ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਚੰਡੀਗੜ੍ਹ ਤਬਦੀਲ ਕੀਤੇ ਗਏ ਸਨ। ਐਸਆਈਟੀ ਨੇ ਇਸ ਮਾਮਲੇ ਵਿੱਚ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਸੀ। ਇਸ ਦੇ ਨਾਲ ਹੀ ਪ੍ਰਦੀਪ ਕਲੇਰ ਵੀ ਮੁੱਖ ਸਾਜ਼ਿਸ਼ਕਾਰਾਂ ਵਿੱਚ ਸ਼ਾਮਿਲ ਸੀ। ਉਹ ਰਾਮ ਰਹੀਮ ਦੇ ਡੇਰੇ ਵਿੱਚ ਠਹਿਰਿਆ ਹੋਇਆ ਸੀ।
ਇਸ ਸਾਲ ਉਸ ਨੇ ਮੈਜਿਸਟਰੇਟ ਦੇ ਸਾਹਮਣੇ ਸੌਦਾ ਸਾਧ ਅਤੇ ਹਨੀਪ੍ਰੀਤ ਦੇ ਵਿਰੁਧ ਬਿਆਨ ਦਿਤੇ, ਇਸ ਲਈ ਹੁਣ ਸਿੱਟ ਉਸ ਨੂੰ ਸਰਕਾਰੀ ਗਵਾਹ ਬਣਾਉਣ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।