ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ ਵਿਖੇ ਇੱਕ ਫੋਟੋ ਪ੍ਰਦਰਸ਼ਨੀ “ਪੰਜਾਬ ਇਨ ਫਰੇਮਜ਼” ਦਾ ਉਦਘਾਟਨ ਕੀਤਾ। ਇਹ ਕਲਾਤਮਕ ਪ੍ਰਦਰਸ਼ਨੀ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਮਨਮੋਹਕ ਦ੍ਰਿਸ਼ਾਂ ਨੂੰ ਪੇਸ਼ ਕਰਦੀ ਹੈ ਅਤੇ ਉਨ੍ਹਾਂ ਨੇ ਇਹ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ-2025 ਨੂੰ ਸਮਰਪਿਤ ਕੀਤੀ ਹੈ।

ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਨੂੰ ਨਿਹਾਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਪੰਜਾਬ ਇਨ ਫਰੇਮਜ਼’ ਪ੍ਰਦਰਸ਼ਨੀ ਸੰਧੂ ਦੀ ਇੱਕ ਵਿਲੱਖਣ ਕੋਸ਼ਿਸ਼ ਹੈ ਜੋ ਦ੍ਰਿਸ਼ਟੀਗਤ ਤੌਰ ‘ਤੇ ਦਿਲਚਸਪ ਕਹਾਣੀ ਰਾਹੀਂ ਸੂਬੇ ਦੀ ਜੀਵੰਤ ਕੁਦਰਤੀ ਸੁੰਦਰਤਾ, ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਧੂ ਦੀਆਂ ਤਸਵੀਰਾਂ ਸੂਬੇ ਦੇ ਹਰੇ ਭਰੇ ਖੇਤਾਂ ਤੋਂ ਲੈ ਕੇ ਪ੍ਰਾਚੀਨ ਸਮਾਰਕਾਂ, ਪਵਿੱਤਰ ਧਾਰਮਿਕ ਅਸਥਾਨਾਂ ਅਤੇ ਪੇਂਡੂ ਪਰੰਪਰਾਵਾਂ ਤੱਕ ਪੰਜਾਬ ਨੂੰ ਖੂਬਸੂਰਤ ਢੰਗ ਨਾਲ ਉਲੀਕਦੀਆਂ ਹਨ। ਇਸ ਉਪਰਾਲੇ ਦਾ ਉਦੇਸ਼ ਸਮਾਜ ਵਿੱਚ, ਖਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ, ਪੰਜਾਬ ਦੀ ਅਮੀਰ ਸ਼ਾਨਦਾਰ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਬਾਰੇ ਕਦਰ, ਜਾਗਰੂਕਤਾ ਅਤੇ ਮਾਣ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਝ ਨਾਲ ਤਿਆਰ ਕੀਤੀ ਗਈ ਇਹ ਪ੍ਰਦਰਸ਼ਨੀ ਇੱਕ ਡੂੰਘਾ ਅਨੁਭਵ ਪ੍ਰਦਾਨ ਕਰਦੀ ਹੈ ਅਤੇ ਸੰਧੂ ਦੇ ਦ੍ਰਿਸ਼ਟੀਕੋਣ ਰਾਹੀਂ ਸੈਲਾਨੀਆਂ ਨੂੰ ਪੰਜਾਬ ਦੀ ਵਿਲੱਖਣ ਸੁੰਦਰਤਾ ਦੀ ਝਲਕ ਪ੍ਰਦਾਨ ਕਰਦੀ ਹੈ।

Share This Article
Leave a Comment