ਸੰਗਰੂਰ : ਲੋਕ ਸਭਾ ਚੋਣ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪੰਜਾਬ ਦੀਆਂ 13 ਸੀਟਾਂ ਉਤੇ ਜੇਤੂ ਐਲਾਨੇ ਜਾ ਰਹੇ ਹਨ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਕਮਿਸ਼ਨ ਨੇ ਜੇਤੂ ਐਲਾਨ ਦਿੱਤਾ ਹੈ। ਉਹ 1,72,560 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਨੇ ਸੀਟ ਫਤਹਿ ਕਰ ਲਈ ਹੈ। ਸੰਗਰੂਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਮੌਜੂਦਾ ਮੈਂਬਰ ਪਾਰਲੀਮੈਂਟ ਸਨ, ਜਿਨ੍ਹਾਂ ਨੇ 2022 ‘ਚ ਜ਼ਿਮਨੀ ਵਿਚ ਚੋਣ ‘ਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਸੰਸਦ ‘ਚ ਮੁੜ ਕਦਮ ਰੱਖਿਆ ਸੀ।
ਇਸ ਵਾਰ ਦੇ ਚੋਣ ਨਤੀਜਿਆਂ ਦੇ ਪਹਿਲੇ ਰੁਝਾਨਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੀਡ ਬਣਾ ਲਈ ਸੀ ਤੇ ਇਹ ਲੀਡ ਹਰ ਰੁਝਾਨ ਨਾਲ ਵੱਧਦੀ ਹੀ ਗਈ। ਦੂਜੇ ਨੰਬਰ ‘ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਤੀਜੇ ਨੰਬਰ ‘ਤੇ ਰਹੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।