ਗੁਰਨਾਮ ਚੜੂਨੀ ਵੱਲੋਂ ਸਿਆਸੀ ਲੀਡਰਾਂ ਨਾਲ ਮੁਲਾਕਾਤ ਦਾ ਮਾਮਲਾ, ਜਥੇਬੰਦੀਆਂ ਨੇ ਜਾਂਚ ਲਈ ਬਣਾਈ ਕਮੇਟੀ

TeamGlobalPunjab
1 Min Read

ਚੰਡੀਗੜ੍ਹ: ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਵੱਲੋਂ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੁਲਾਕਾਤ ਕੀਤੇ ਜਾਣ ਮਾਮਲੇ ‘ਤੇ ਕਿਸਾਨ ਜਥੇਬੰਦੀਆਂ ਨੇ ਸਖਤੀ ਦਿਖਾਈ ਹੈ। ਕਿਸਾਨ ਸੰਯੁਕਤ ਮੋਰਚਾ ਵੱਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮਾਮਲੇ ਦੀ ਤਫਤੀਸ਼ ਕਰਕੇ ਦੋ ਦਿਨਾਂ ਦੇ ਅੰਦਰ-ਅੰਦਰ ਕਿਸਾਨ ਸੰਯੁਕਤ ਮੋਰਚਾ ਨੂੰ ਆਪਣੀ ਰਿਪੋਰਟ ਸੌਂਪੇਗੀ। ਉਦੋਂ ਤੱਕ ਗੁਰਨਾਮ ਸਿੰਘ ਚੜੂਨੀ ਕਿਸਾਨ ਸੰਯੁਕਤ ਮੋਰਚਾ ਦੀ ਕਿਸੇ ਵੀ ਬੈਠਕ ਦਾ ਹਿੱਸਾ ਨਹੀਂ ਬਣਨਗੇ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਰਾਬਤਾ ਕਾਇਮ ਕਰਨਗੇ। ਇਸ ਦੀ ਜਾਣਕਾਰੀ ਕਿਸਾਨ ਲੀਡਰ ਡਾ.ਦਰਸ਼ਨਪਾਲ ਵੱਲੋਂ ਦਿੱਤੀ ਗਈ।

ਡਾ.ਦਰਸ਼ਨ ਪਾਲ ਨੇ ਕਿਹਾ ਕਿ ਅਸੀਂ ਕੋਈ ਵੀ ਮੌਕਾ ਕੇਂਦਰ ਸਰਕਾਰ ਨੂੰ ਨਹੀਂ ਦੇਣਾ ਚਾਹੁੰਦੇ, ਜਿਸ ਦੇ ਨਾਲ ਸਾਡੇ ਅੰਦੋਲਨ ਦੇ ਖ਼ਿਲਾਫ਼ ਆਵਾਜ਼ ਉੱਠ ਸਕੇ। ਅਸੀਂ ਆਪਣੇ ਅੰਦੋਲਨ ਨੂੰ ਕੋਈ ਵੀ ਸਿਆਸੀ ਰੰਗਤ ਨਹੀਂ ਦੇਣੀ ਚਾਹੁੰਦੇ। ਇਹ ਅੰਦੋਲਨ ਕਿਸਾਨਾਂ ਦਾ ਹੈ ਅਤੇ ਹੁਣ ਇਹ ਜਨ ਅੰਦੋਲਨ ਵਿੱਚ ਬਦਲ ਚੁੱਕਿਆ ਹੈ। ਗੁਰਨਾਮ ਸਿੰਘ ਚੜੂਨੀ ਵੱਲੋਂ ਕੀਤੀ ਗਈ ਸਿਆਸੀ ਲੀਡਰਾਂ ਨਾਲ ਮੀਟਿੰਗ ਬਾਰੇ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।

ਗੁਰਨਾਮ ਸਿੰਘ ਚੜੂਨੀ ਹਰਿਆਣਾ ਦੇ ਕਿਸਾਨ ਲੀਡਰ ਹਨ ਅਤੇ ਉਨ੍ਹਾਂ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਕੁਝ ਸੰਸਦਾਂ ਅਤੇ ਪੰਜਾਬ ਚ ਸੁਖਦੇਵ ਸਿੰਘ ਢੀਂਡਸਾ ਗਰੁੱਪ ਦੇ ਕੁਝ ਵਿਧਾਇਕਾਂ ਨਾਲ ਕਿਸਾਨ ਅੰਦੋਲਨ ਮੁੱਦੇ ‘ਤੇ ਗੱਲਬਾਤ ਕੀਤੀ ਸੀ।

Share this Article
Leave a comment