ਚੰਡੀਗੜ੍ਹ: ਅਕਾਲੀ ਦਲ ਦੇ ਲੀਡਰ ਦਿਲਜੀਤ ਸਿੰਘ ਚੀਮਾ ਵੱਲੋਂ ਪੋਸਟ ਬੀਤੇ ਦਿਨ ਸ਼ੇਅਰ ਕੀਤੀ ਗਈ ਸੀ ਜਿਸ ‘ਚ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਫਰੀਦਕੋਟ ਤੋਂ ਨਿਗਰਾਨ ਨਿਯੁਕਤ ਕੀਤਾ ਗਿਆ ਸੀ। ਪਰ ਹੁਣ ਗੁਰਪ੍ਰਤਾਪ ਵਡਾਲਾ ਨੇ ਇਸ ਨਿਯੁਕਤੀ ਤੋਂ ਇਨਕਾਰ ਕਰ ਦਿੱਤਾ ਹੈ। ਵਡਾਲਾ ਨੇ ਕਿਹਾ ਕਿ ਮੈਂ ਅਬਜਰਵਰ ਦੇ ਤੌਰ ਤੇ ਕੰਮ ਨਹੀਂ ਕਰਾਂਗਾ। ਇਸ ਸਬੰਧੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਲਏ ਗਏ ਫੈਸਲੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੋਣੇ ਚਾਹੀਦੇ ਸਨ।
2 ਦਸੰਬਰ 2024 ਨੂੰ ਅਕਾਲ ਤਖ਼ਤ ਤੋਂ ਹੁਕਮ ਜਾਰੀ ਹੋਇਆ ਸੀ ਕਿ ਅਕਾਲੀ ਦਲ ‘ਚ ਨਵੀਂ ਭਰਤੀ 7 ਮੈਂਬਰਾਂ ਦੀ ਨਿਗਰਾਨੀ ਹੇਠ ਕੀਤੀ ਜਾਵੇਗੀ, ਪਰ ਏਥੇ ਜਿਲ੍ਹੇ ਵੰਡ ਦਿੱਤੇ ਗਏ।ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਪੂਰੀ ਤਰ੍ਹਾਂ ਕੰਮ ਕਰਨਾ ਚਾਹੀਦਾ ਸੀ।
ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਮੈਨੂੰ ਫਰੀਦਕੋਟ ਜ਼ਿਲ੍ਹੇ ਦੀ ਬਜਾਏ ਪੂਰੀ 7 ਮੈਂਬਰੀ ਕਮੇਟੀ ਨੂੰ ਜ਼ਿੰਮੇਵਾਰੀ ਦੇਣੀ ਚਾਹੀਦੀ ਹੈ। ਇੱਥੇ ਵੀ ਧਾਰਮਿਕ ਸੰਕਟ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀਆਂ ਪੀੜ੍ਹੀਆਂ ਅਕਾਲੀ ਦਲ ਲਈ ਕੰਮ ਕਰਦੀਆਂ ਰਹੀਆਂ ਹਨ। ਮੀਰੀ-ਪੀਰੀ ਦੇ ਸਿਧਾਂਤ ਨੂੰ ਕਾਇਮ ਰੱਖਣਾ ਚਾਹੀਦਾ ਹੈ। ਬਾਦਲ ਧੜਾ ਅਜਿਹੀਆਂ ਦਲੀਲਾਂ ਦੇ ਰਹੇ ਹਨ ਜਿਨ੍ਹਾਂ ਦਾ ਅਕਾਲੀ ਦਲ ਦੇ ਸਿਧਾਂਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਾਗ਼ੀ ਸੁਧਾਰ ਲਹਿਰ ਦੇ ਆਗੂ ਚਾਹੁੰਦੇ ਸਨ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।
ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਭਰਤੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਅਕਾਲੀ ਦਲ ਨੂੰ ਮੁੜ ਸੁਰਜੀਤ ਕੀਤਾ ਜਾਣਾ ਚਾਹੀਦਾ ਹੈ। ਮੈਂ ਨਿਗਰਾਨ ਬਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਹੋਣ ਦਾ ਠੱਪਾ ਨਹੀ ਲਗਵਾਉਣਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।