ਸਰੀ: ਐਬਸਫੋਰਡ ਸ਼ਹਿਰ ਦੀ ਜੰਮਪਲ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ, ਸੰਯੁਕਤ ਰਾਸ਼ਟਰ ਸੰਘ ਦੇ ਜਨੇਵਾ, ਸਵਿਟਜ਼ਰਲੈਂਡ ਮੁੱਖ ਸਥਾਨ ਵਿਖੇ ਵਰਲਡ ਟਰੇਡ ਔਰਗਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਸ਼ਮੂਲੀਅਤ ਕੀਤੀ ਹੈ। ਸਾਹਿਬ ਕੌਰ ਧਾਲੀਵਾਲ ਮੈਕਗਿਲ ਲਾਅ ਕਾਲਜ, ਯੂਨੀਵਰਸਿਟੀ ਮੌਂਟਰੀਆਲ ਵਿਖੇ ਵਕਾਲਤ ਕਰ ਰਹੀ ਹਨ।
ਸਾਹਿਬ ਕੌਰ ਨੇ ਯੂਨੀਵਰਸਿਟੀ ਆਫ ਓਟਵਾ ਵੱਲੋਂ ਕੈਨੇਡੀਅਨ ਨੌਜਵਾਨਾਂ ਦੀ ਪ੍ਰਤਨਿਧਿਤਾ ਕਰਦਿਆਂ, ਯੂ.ਐਨ.ਓ. ਦੇ ਪਬਲਿਕ ਫੋਰਮ ਵਿੱਚ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ। ਸਵਿਟਜ਼ਰਲੈਂਡ
ਵਿਖੇ ਚਾਰ ਦਿਨ ਚੱਲੀ ਇਸ ਵਿਸ਼ਾਲ ਬੈਠਕ ਦੌਰਾਨ ਦੁਨੀਆਂ ਭਰ ਤੋਂ ਰਾਜਦੂਤਾਂ, ਡਿਪਲੋਮੈਟਾਂ, ਮਾਹਰਾਂ, ਅੰਤਰਰਾਸ਼ਟਰੀ ਵਪਾਰ ਵਿੱਚ ਪ੍ਰੈਕਟੀਸ਼ਨਰਾਂ ਅਤੇ ਪ੍ਰਸਿੱਧ ਅਕਾਦਮੀਆਂ ਨੇ ਸ਼ਮੂਲੀਅਤ ਕੀਤੀ।
ਸਾਹਿਬ ਕੌਰ ਅਨੁਸਾਰ ਵੱਡੀ ਫਿਕਰਮੰਦੀ ਵਾਲੀ ਗੱਲ ਇਹ ਹੈ ਕਿ ਸੰਸਾਰ ਦੇ 1.5 ਬਿਲੀਅਨ ਲੋਕਾਂ ਨੂੰ ਅਤਿਅੰਤ ਗਰੀਬੀ ਤੋਂ ਬਾਹਰ ਕੱਢਣ ਵਿੱਚ ਅੰਤਰਰਾਸ਼ਟਰੀ ਵਪਾਰ ਦੀ ਸਹਾਇਤਾ ਦੇ ਬਾਵਜੂਦ, ਵਪਾਰ ਦੇ ਲਾਭ ਨਹੀਂ ਹੋਏ ਅਤੇ ਅਜਿਹੀਆਂ ਕੌਮਾਂਤਰੀ ਬੈਠਕਾਂ ਰਾਹੀਂ ਹੀ ਲੋਕ ਪੱਖੀ ਰਣਨੀਤੀ ਦੁਆਰਾ ਆਰਥਿਕ, ਵਾਤਾਵਰਣ, ਰਾਜਨੀਤਿਕ ਅਤੇ ਵਿਆਪਕ ਵਿਸ਼ਵ ਸੰਕਟਾਂ
ਨਾਲ ਨਜਿੱਠਣ ਦਾ ਮੌਕਾ ਹਾਸਲ ਹੋ ਸਕਦਾ ਹੈ।
ਲੁਧਿਆਣਾ ਦੇ ਪਿੰਡ ਲੱਖਾ ਨਾਲ ਸਬੰਧਿਤ ਸਿੱਖ ਵਿਦਵਾਨ ਭਾਈ ਹਰਪਾਲ ਸਿੰਘ ਲੱਖਾ ਦੀ ਪੋਤਰੀ ਅਤੇ ਮੀਡੀਆ ਸ਼ਖਸੀਅਤ ਡਾ. ਗੁਰਵਿੰਦਰ ਸਿੰਘ ਧਾਲੀਵਾਲ ਦੀ ਹੋਣਹਾਰ ਧੀ ਸਾਹਿਬ ਕੌਰ ਨੇ ਕੈਨੇਡਾ ਦੀ ਪਾਰਲੀਮੈਂਟ ਵਿੱਚ ਪੇਜ ਸੁਪਰਵਾਈਜ਼ਰ ਵੱਲੋਂ ਸੇਵਾਵਾਂ ਨਿਭਾਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।