Home / North America / ਅਮਰੀਕਾ ‘ਚ ਸਿੱਖ ਭਾਈਚਾਰੇ ਦਾ ਵਧਿਆ ਮਾਣ! ਦੇਖੋ ਕਿਵੇਂ ਮਨਾਇਆ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ

ਅਮਰੀਕਾ ‘ਚ ਸਿੱਖ ਭਾਈਚਾਰੇ ਦਾ ਵਧਿਆ ਮਾਣ! ਦੇਖੋ ਕਿਵੇਂ ਮਨਾਇਆ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ

ਅਮਰੀਕਾ ਦੇ ਸ਼ਹਿਰ ਨਿਊ ਜਰਸੀ ਦੇ ਗਵਰਨਰ ਮਿਲ ਮਰਫੀ ਨੇ ਸੂਬੇ ‘ਚ ਵਿਕਾਸ ਅਤੇ ਸੱਭਿਆਚਾਰਕ ਵਿਭਿੰਨਤਾ ‘ਚ ਅਮਰੀਕੀ ਸਿੱਖਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ।

ਮਰਫੀ ਨੇ ਦਸਤਾਰ ਸਜਾ ਕੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਯੋਜਿਤ ਕੀਤੇ ਸਮਾਰੋਹ ‘ਚ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ’ ਦੇ ਨਾਲ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਨੇ ਇਸ ਮੌਕੇ ਸਿੱਖ ਕੌਮ ਨੂੰ ਵਧਾਈ ਦਿੰਦੇ ਕਿਹਾ, “ਮੈਂ ਨਿਊ ਯਾਰਕ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਹੋਣ ‘ਤੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ।”

ਅਮਰੀਕਾ ਦੇ ਇਤਿਹਾਸ ‘ਚ ਪਹਿਲੇ ਸਿੱਖ-ਅਮਰੀਕੀ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਨੇ ਮਰਹੂਮ ਭਾਰਤੀ ਅਮਰੀਕੀ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦਾ ਹਵਾਲਾ ਦਿੰਦੇ ਹੋਏ ਸਿੱਖ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ।

ਧਾਲੀਵਾਲ ਦੀ ਸਤੰਬਰ ‘ਚ ਟੈਕਸਾਸ ‘ਚ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਗਰੇਵਾਲ ਨੇ ਕਿਹਾ,”ਧਾਲੀਵਾਲ ਨੇ ਆਪਣੇ ਭਾਈਚਾਰੇ ਦੀ ਰੱਖਿਆ ਕੀਤੀ ਅਤੇ ਦੂਜਿਆਂ ਦੀ ਸੇਵਾ ‘ਚ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਇਸ ਤ੍ਰਾਸਦੀ ‘ਚ ਪੂਰੀ ਦੁਨੀਆ ਨੇ ਦੇਖਿਆ ਕਿ ਅਸੀਂ ਬਤੌਰ ਸਿੱਖ ਜਾਣਦੇ ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਕੀ ਸਿਖਾਇਆ।”

Check Also

ਅਮਰੀਕਾ : ਊਰਜਾ ਵਿਭਾਗ ’ਚ ਸੀਨੀਅਰ ਅਹੁਦਿਆਂ ’ਤੇ ਭਾਰਤੀ-ਅਮਰੀਕੀਆਂ ਦੀ ਨਿਯੁਕਤੀ

 ਵਾਸ਼ਿੰਗਟਨ – ਬਾਇਡਨ ਪ੍ਰਸ਼ਾਸਨ ਵੱਲੋਂ ਚਾਰ ਭਾਰਤੀ-ਅਮਰੀਕੀਆਂ ਨੂੰ ਊਰਜਾ ਵਿਭਾਗ ’ਚ ਸੀਨੀਅਰ ਅਹੁਦਿਆਂ ’ਤੇ ਨਿਯੁਕਤ …

Leave a Reply

Your email address will not be published. Required fields are marked *