ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਰੀਆਂ ਕਲਾਸਾਂ ਤੇ ਪ੍ਰੀਖਿਆਵਾਂ 31 ਮਾਰਚ ਤਕ ਰੱਦ

TeamGlobalPunjab
1 Min Read

 ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਰੀਆਂ ਕਲਾਸਾਂ ਤੇ ਪ੍ਰੀਖਿਆਵਾਂ 31 ਮਾਰਚ ਤਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਡਾ. ਮਨੋਜ ਕੁਮਾਰ ਪ੍ਰਰੋਫੈਸਰ ਇੰਚਾਰਜ ਨੇ ਦੱਸਿਆ ਕਿ ਕੋਰੋਨਾ ਕੇਸਾਂ ਦੇ ਵਾਧੇ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ 20-03-2021 ਤੋਂ 31-03-2021 ਤਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤਕ ਮੁਲਤਵੀ ਕੀਤੀਆਂ ਜਾਂਦੀਆਂ ਹਨ।

ਇਸਤੋਂ ਇਲਾਵਾ ਉਹਨਾਂ ਨੇ ਕਿਹਾ ਨਵੀਆਂ ਤਰੀਕਾਂ ਦੀ ਸੂਚਨਾ ਬਾਅਦ ’ਚ ਦਿੱਤੀ ਜਾਵੇਗੀ। ਪ੍ਰੀਖਿਆਵਾਂ ਦੀ ਨਵੀਂ ਤਰੀਕ ਸਬੰਧੀ ਜਾਣਕਾਰੀ ਲੈਣ ਲਈ ਕੇਂਦਰ ਨਿਗਰਾਨ, ਮੁਖੀ ਵਿਭਾਗ/ਪ੍ਰਿੰਸੀਪਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Share this Article
Leave a comment