ਅੰਮ੍ਰਿਤਸਰ: ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਕੱਲ੍ਹ 6 ਜੂਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਿੱਖ ਭਾਈਚਾਰੇ ਵੱਲੋਂ ਜੂਨ 1984 ਦੇ ਦੁਖਾਂਤ ਤਹਿਤ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸਿੱਖਿਆ ਸੰਸਥਾਵਾਂ ਨੇ ਵੀ ਇਸ ਨੂੰ ਲੈ ਕੇ ਸਾਵਧਾਨੀ ਵਜੋਂ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਹ ਸਾਰੀਆਂ ਪ੍ਰੀਖਿਆਵਾਂ ਹੁਣ 20 ਜੂਨ ਨੂੰ ਸ਼ੁੱਕਰਵਾਰ ਨੂੰ ਪਹਿਲਾਂ ਨਿਰਧਾਰਤ ਸਮੇਂ ਮੁਤਾਬਕ ਪ੍ਰੀਖਿਆ ਕੇਂਦਰਾਂ ਵਿਚ ਹੋਣਗੀਆਂ। ਇਸ ਸਬੰਧੀ ਸਾਰੀ ਜਾਣਕਾਰੀ ਵਿਦਿਆਰਥੀ ਯੂਨੀਵਰਸਿਟੀ ਵੈੱਬਸਾਈਟ ਤੋਂ ਹਾਸਿਲ ਕਰ ਸਕਦੇ ਹਨ।
ਯੂਨੀਵਰਸਿਟੀ ਨੇ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਹੈ। ਜਿਸ ਵਿੱਚ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਕਿਹਾ ਗਿਆ ਹੈ। ਯੂਨੀਵਰਸਿਟੀ ਵੱਲੋਂ ਇਨ੍ਹਾਂ ਮੁਲਤਵੀ ਪ੍ਰੀਖਿਆਵਾਂ ਦੀ ਮਿਤੀ ਹੁਣ 20 ਜੂਨ ਐਲਾਨੀ ਗਈ ਹੈ।