ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਹਾਲ ‘ਚ 400 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਤਿਆਰ ਕੀਤਾ ਹੈ, ਜੋ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮਨਜਿੰਦਰ ਸਿਰਸਾ ਵਲੋਂ ਅੱਜ ਇਸ ਕੋਵਿਡ ਦੇਖਭਾਲ ਕੇਂਦਰ ਦਾ ਉਦਘਾਟਨ ਕੀਤਾ ਗਿਆ, ਜਿਸ ’ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਪੁੱਜੇ।
ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਨੂੰ 100 ਹੋਰ ਬੈੱਡ ਉਪਲੱਬਧ ਕਰਵਾਏ ਜਾਣਗੇ। ਸਿਰਸਾ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਹਸਪਤਾਲ ਤੋਂ 50 ਡਾਕਟਰਾਂ ਵਲੋਂ ਕੋਵਿਡ ਦੇਖਭਾਲ ਕੇਂਦਰ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ।
ਗੁਰੂ ਤੇਗ ਬਹਾਦਰ ਕੇਅਰ ਸੈਂਟਰ ਨੂੰ ਸ਼ੁਰੂ ਕਰਨ ਲਈ ਅਮਿਤਾਭ ਬੱਚਨ ਨੇ ਵੀ ਸਹਿਯੋਗ ਦਿੱਤਾ ਹੈ, ਉਨ੍ਹਾਂ ਨੇ ਕੋਵਿਡ ਕੇਅਰ ਸੈਂਟਰ ਲਈ 2 ਕਰੋੜ ਦਿੱਤੇ ਹਨ। ਇਸ ਤੋਂ ਇਲਾਵਾ ਵਰਲਡ ਪੰਜਾਬੀ ਸੰਗਠਨ ਦੇ ਵਿਕਰਮ ਸਿੰਘ ਸਾਹਨੀ ਨੇ 200 ਆਕਸੀਜਨ ਕੰਸੇਨਟ੍ਰੇਟਰ ਦਿੱਤੇ ਹਨ।