ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡ ਸਾਨੀਪੁਰ ਵਿਖੇ ਇਨ੍ਹਾਂ ਔਰਤਾਂ ਦੇ ਸੰਪਰਕ ਵਿੱਚ ਆਏ 35 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 03 ਸੈਂਪਲ ਲਏ ਗਏ ਹਨ।
ਸੰਘੋਲ ਵਿਖੇ ਇਨ੍ਹਾਂ ਦੇ ਸੰਪਰਕ ਵਿੱਚ ਆਏ 64 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਤੇ 09 ਸੈਂਪਲ ਲਏ ਗਏ ਹਨ। ਪਿੰਡ ਮਨੈਲੀ ਵਿਖੇ ਇਨ੍ਹਾਂ ਦੇ ਸੰਪਰਕ ‘ਚ ਆਏ 46 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਸੈਂਪਲ ਲਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।