ਸ਼ੰਭੂ ਬਾਰਡਰ ‘ਤੇ ਇੱਕ ਕਿਸਾਨ ਦੀ ਹੋਈ ਮੌਤ, ਚਾਰ ਦਿਨਾਂ ਤੋਂ ਡਟਿਆ ਹੋਇਆ ਸੀ ਸਰਹੱਦ ‘ਤੇ

Prabhjot Kaur
1 Min Read

ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੂੰ ਅੱਜ ਚੌਥਾ ਦਿਨ ਹੋ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਨੂੰ ਚਾਲੇ ਪਾਏ ਸਨ ਪਰ ਹਰਿਆਣਾ ਸਰਕਾਰ ਦੀਆਂ ਰੋਕਾਂ ਕਰਕੇ ਕਿਸਾਨ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹੀ ਬੈਠ ਗਏ ਹਨ।

ਸ਼ੰਭੂ ਬਾਰਡਰ ਨਾਲ ਜੁੜੀ ਇੱਕ ਸਵੇਰੇ ਖ਼ਬਰ ਸਾਹਮਣੇ ਆਈ ਹੈ ਕਿ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਪਿੰਡ ਚਾਚੋਕੀ, ਪੋਸਟ ਆਫਿਸ ਘੁਮਾਣ, ਥਾਣਾ ਘੁਮਾਣ, ਜਿਲ੍ਹਾ  ਗੁਰਦਾਸਪੁਰ ਵੱਜੋ ਹੋਈ ਹੈ।

ਕਿਸਾਨ ਗਿਆਨ ਸਿੰਘ ਦੀ ਉਮਰ 79 ਸਾਲ ਸੀ ਅਤੇ ਇਹਨਾਂ ਨੇ 11 ਫਰਵਰੀ ਨੂੰ ਆਪਣੇ ਪਿੰਡ ਤੋਂ ਚਾਲੇ ਦਿੱਲੀ ਨੂੰ ਪਾਏ ਸਨ। ਅੱਜ ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਚਾਰ ਦਿਨ ਹੋ ਗਏ ਸਨ ਤਾਂ ਦੱਸਿਆ ਜਾ ਰਿਹਾ ਹੈ ਦਿਲ ਦਾ ਦੌਰਾ ਪੈਣ ਕਾਰਨ ਗਿਆਨ ਸਿੰਘ ਦੀ ਮੌਤ ਹੋ ਗਈ ਹੈ।

Share this Article
Leave a comment