ਚੰਡੀਗੜ੍ਹ: ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਕਿਹਾ ਕਿ ਖੇਤੀ ਮੇਰੇ ਪੁੱਤ ਦੇ ਬਹੁਤ ਕਰੀਬ ਸੀ। ਆਪਣੀ ਮਿੱਟੀ ਪ੍ਰਤੀ ਪਿਆਰ ਨੇ ਉਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ, ਜੇ ਅੱਜ ਉਹ ਸਾਡੇ ‘ਚ ਹੁੰਦਾ ਤਾਂ ਇਸ ਸੰਘਰਸ਼ ‘ਚ ਸਭ ਤੋਂ ਅੱਗੇ ਹੁੰਦਾ।”
ਜ਼ਿਕਰਯੋਗ ਹੈ ਕਿ ਢਾਈ ਸਾਲ ਪਹਿਲਾਂ ਸ਼ੁਰੂ ਹੋਏ ਕਿਸਾਨ ਅੰਦੋਲਨ ਵਿੱਚ ਸਿੱਧੂ ਮੂਸੇਵਾਲਾ ਨੇ ਇਸ ਦਾ ਸਮਰਥਨ ਕੀਤਾ ਸੀ। ਸਿੱਧੂ ਮੂਸੇਵਾਲਾ ਮਿਊਜ਼ਿਕ ਇੰਡਸਟਰੀ ਦਾ ਬਾਦਸ਼ਾਹ ਸੀ। ਉਸ ਦੀ ਦੇਸ਼-ਵਿਦੇਸ਼ ਵਿੱਚ ਕਰੋੜਾਂ ਰੁਪਏ ਦੀ ਜਾਇਦਾਦ ਸੀ। ਪਰ ਟਰੈਕਟਰਾਂ ਨਾਲ ਉਸ ਦਾ ਪਿਆਰ ਹਮੇਸ਼ਾ ਬਣਿਆ ਰਿਹਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।