ਅਗਲੇ 48 ਘੰਟੇ ਰਹਿਣਗੇ ਭਾਰੀ! ਪੰਜਾਬ – ਉੱਤਰਾਖੰਡ ਸਣੇ ਕਈ ਰਾਜਾਂ ‘ਚ ਗੜੇਮਾਰੀ ਤੇ ਭਾਰੀ ਮੀਂਹ ਦਾ ਅਲਰਟ

Global Team
3 Min Read

ਨਵੀ ਦਿੱਲੀ : ਭਾਰਤੀ ਮੌਸਮ ਵਿਭਾਗ ਅਨੁਸਾਰ, ਨਵੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਦੇਸ਼ ਭਰ ਵਿੱਚ ਮੀਂਹ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਆਈ.ਐੱਮ.ਡੀ. ਅਨੁਸਾਰ, ਉੱਤਰ-ਪੱਛਮੀ ਭਾਰਤ ਵਿੱਚ ਇਸ ਹਫ਼ਤੇ ਦੌਰਾਨ ਲਗਾਤਾਰ ਦੋ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਦੀ ਉਮੀਦ ਹੈ, ਜਿਨ੍ਹਾਂ ਦਾ ਸਭ ਤੋਂ ਵੱਧ ਅਸਰ 7 ਅਤੇ 8 ਅਪ੍ਰੈਲ ਨੂੰ ਦੇਖਣ ਨੂੰ ਮਿਲੇਗਾ।

ਅੱਜ 6 ਅਪ੍ਰੈਲ ਤੋਂ ਪੰਜਾਬ ਹਰਿਆਣਾ ਵਿੱਚ ਮੌਸਮ ਬਦਲਣ ਵਾਲਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਲਈ ਪੀਲਾ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ।

ਅੱਜ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ 6 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਕੇਰਲ ਅਤੇ ਤਾਮਿਲਨਾਡੂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਝਾਰਖੰਡ ਵਿੱਚ ਗੜੇਮਾਰੀ ਅਤੇ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ।ਉੱਤਰਾਖੰਡ ਦੇ ਚਾਰ ਜ਼ਿਲ੍ਹਿਆਂ, ਉੱਤਰਕਾਸ਼ੀ, ਪੌੜੀ, ਬਾਗੇਸ਼ਵਰ ਅਤੇ ਰੁਦਰਪ੍ਰਯਾਗ ਵਿੱਚ ਦੁਪਹਿਰ ਵੇਲੇ ਮੀਂਹ ਪੈ ਰਿਹਾ ਹੈ। ਰੁਦਰਪ੍ਰਯਾਗ ਵਿੱਚ ਕੇਦਾਰ ਘਾਟੀ ਵਿੱਚ ਵੀ ਮੀਂਹ ਪੈ ਰਿਹਾ ਹੈ। ਨੈਨੀਤਾਲ, ਅਲਮੋੜਾ, ਚਮੋਲੀ, ਦੇਹਰਾਦੂਨ ਅਤੇ ਪਿਥੌਰਾਗੜ੍ਹ ਉੱਤੇ ਵੀ ਕਾਲੇ ਬੱਦਲ ਛਾਏ ਹੋਏ ਹਨ। 3,300 ਮੀਟਰ ਜਾਂ ਇਸ ਤੋਂ ਵੱਧ ਉਚਾਈ ਵਾਲੇ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਸੰਭਵ ਹੈ। ਪੱਛਮੀ ਮੱਧ ਪ੍ਰਦੇਸ਼ ਵਿੱਚ 8 ਅਪ੍ਰੈਲ ਨੂੰ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 7 ਅਤੇ 8 ਅਪ੍ਰੈਲ ਨੂੰ, ਬਿਹਾਰ ਵਿੱਚ 6 ਅਤੇ 8 ਅਪ੍ਰੈਲ ਨੂੰ, ਅਤੇ ਝਾਰਖੰਡ ਵਿੱਚ 6-8 ਅਪ੍ਰੈਲ ਦੌਰਾਨ ਗੜੇਮਾਰੀ ਹੋ ਸਕਦੀ ਹੈ।

ਦੱਸ ਦਈਏ ਕਿ ਅਗਲੇ 7 ਦਿਨਾਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਜਾਂ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 2-4 ਡਿਗਰੀ ਵਧਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ 7-8 ਅਪ੍ਰੈਲ ਨੂੰ 2-4 ਡਿਗਰੀ ਦੀ ਹੋਰ ਗਿਰਾਵਟ ਆਵੇਗੀ।

 

Share This Article
Leave a Comment