ਡਾ. ਬਰਜਿੰਦਰ ਸਿੰਘ ਵਲੋਂ ‘ਜੰਗ-ਏ-ਆਜ਼ਾਦੀ’ ਦੇ ਅਹੁਦਿਆਂ ਤੋਂ ਅਸਤੀਫਾ

Prabhjot Kaur
1 Min Read

ਚੰਡੀਗੜ੍ਹ (ਦਰਸ਼ਨ ਸਿੰਘ ਸਿੱਧੂ): ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਦੱਸਿਆ ਗਿਆ ਹੈ ਕਿ ਉਹਨਾਂ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਅਸਤੀਫਾ ਦਿੱਤਾ ਹੈ।  ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜੰਗ-ਏ-ਆਜ਼ਾਦੀ ਪ੍ਰਾਜੈਕਟ ਦੀ ਪਿਛਲੇ ਕੁੱਝ ਮਹੀਨਿਆਂ ਤੋਂ ਵਿਜੀਲੈਂਸ ਜਾਂਚ ਚੱਲ ਰਹੀ ਸੀ।

ਸੂਤਰ ਦੱਸਦੇ ਹਨ ਕਿ ਪੁਲਸ ਦੀ ਜੰਗ-ਏ-ਆਜ਼ਾਦੀ ਵਾਲੀ ਫਾਈਲ ਮੁੱਖ ਮੰਤਰੀ ਨੇ ਆਪਣੇ ਦਫ਼ਤਰ ਪੂਰਾ ਮਾਮਲਾ ਵਾਚਣ ਲਈ ਮੰਗਵਾਈ ਗਈ ਸੀ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫਤਰ ਤੋਂ ਇਹ ਪ੍ਰਾਜੈਕਟ ਵਾਲੀ ਫਾਈਲ ਚੀਫ ਸੈਕਟਰੀ ਨੇ ਮੰਗਵਾ ਲਈ ਹੈ। ਚਰਚਾ ਇਹ ਵੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਜੀਤ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਵਿਚਕਾਰ ਕਈ ਲੀਡਰਾਂ ਵੱਲੋਂ ਸਮਝੌਤਾ ਕਰਵਾਉਣ ਦੀਆਂ ਵੀ ਕੋਸ਼ਿਸਾਂ ਕੀਤੀਆਂ ਗਈਆਂ।

ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਵੱਲੋਂ ਵਿਚੋਲਿਆਂ ਦੀ ਪੇਸ਼ਕਸ਼ ਨਕਾਰ ਦਿੱਤੀ ਗਈ ਸੀ। ਦੱਸਣਾ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਅਜੀਤ ਅਖਬਾਰ ਦੇ ਸਰਕਾਰੀ ਇਸ਼ਤਿਹਾਰ ਵੀ ਬੰਦ ਕਰ ਦਿੱਤੇ ਗਏ ਹਨ। ਜਦ ਕਿ ਦੂਜੇ ਪਾਸੇ ਅਜੀਤ ਅਖਬਾਰ ਵੱਲੋਂ ਵੀ ਪੰਜਾਬ ਸਰਕਾਰ ਵਿਰੁੱਧ ਵਿਸ਼ੇਸ ਮੁਹਿੰਮ ਵਿੱਢ ਦਿੱਤੀ ਗਈ ਹੈ।

Share this Article
Leave a comment