ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ‘ਚ ਇੱਕ ਹੈਂਡ ਗਰਨੇਡ ਵਰਗੀ ਚੀਜ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਬੰਬ ਰੋਕੂ ਦਸਤੇ ਵਲੋਂ ਮੌਕੇ ‘ਤੇ ਪੁੱਜ ਕੇ ਸ਼ੱਕੀ ਚੀਜ ਨੂੰ ਕਬਜ਼ੇ ‘ਚ ਲੈ ਕੇ ਅਬਾਦੀ ਵਾਲੇ ਇਲਾਕੇ ਤੋਂ ਦੂਰ ਲਿਜਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਤੇ ਜਾਂਚ ਦੌਰਾਨ ਜ਼ੋਰਦਾਰ ਧਮਾਕਾ ਹੋਇਆ। ਇਸ ਤਰ੍ਹਾਂ ਵੱਡਾ ਹਾਦਸਾ ਹੋਣ ਤੋਂ ਟਲ਼ ਗਿਆ।
ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਇਸ ਦੇ ਪਿੱਛੇ ਅੱਤਵਾਦੀਆਂ ਦਾ ਹੱਥ ਹੈ। ਦੱਸ ਦਈਏ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਧੇਰੇ ਸਾਵਧਾਨੀ ਵਰਤ ਰਹੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਪਿੰਡ ਡਾਲੇਕੇ ‘ਚ ਟਿਫਿਨ ਬੰਬ ਬਰਾਮਦ ਕੀਤਾ ਸੀ। ਇਹ ਬੰਬ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟਿਆ ਗਿਆ ਸੀ। ਬੰਬ ਮਿਲਣ ਤੋਂ ਬਾਅਦ ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।