ਚੰਡੀਗੜ੍ਹ: ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਸੰਸਦ ਮੈਂਬਰ ਹਰਭਜਨ ਸਿੰਘ ਨੇ ਹੜ੍ਹ ਪੀੜਤਾਂ ਦੇ ਸਮਰਥਨ ਵਿੱਚ ਇੱਕ ਭਾਵੁਕ ਸੁਨੇਹਾ ਸਾਂਝਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅੱਜ ਬਹੁਤ ਮੁਸ਼ਕਲ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਹੈ। ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸੈਂਕੜੇ ਪਿੰਡ ਡੁੱਬ ਗਏ ਹਨ, ਹਜ਼ਾਰਾਂ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ ਅਤੇ ਆਮ ਲੋਕ ਭਾਰੀ ਸੰਕਟ ਵਿੱਚ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ, ਜਿਸ ਨੂੰ ਦੇਸ਼ ਦਾ ਅੰਨ ਭੰਡਾਰ ਕਿਹਾ ਜਾਂਦਾ ਹੈ, ਅੱਜ ਭਿਆਨਕ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਕੇਂਦਰ ਸਰਕਾਰ ਦੀ ਮਦਦ ਬਹੁਤ ਜ਼ਰੂਰੀ ਹੈ। ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ NDRF ਤੋਂ ਸਹਾਇਤਾ ਦੀ ਅਪੀਲ ਕੀਤੀ ਹੈ।
ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ, @narendramodi @NDRFHQ
ਮੈਂ ਤੁਹਾਡਾ ਧਿਆਨ ਪੰਜਾਬ ਦੀ ਗੰਭੀਰ ਸਥਿਤੀ ਵੱਲ ਦਿਵਾਉਣਾ ਚਾਹੁੰਦਾ ਹਾਂ। ਭਾਰੀ ਬਾਰਿਸ਼ ਅਤੇ ਹੜ ਕਾਰਨ ਕਈ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹਜ਼ਾਰਾਂ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ ਅਤੇ ਲੋਕ ਬਹੁਤ ਮੁਸੀਬਤ ਵਿੱਚ ਜੀ ਰਹੇ ਹਨ।
ਪੰਜਾਬ, ਜੋ ਕਿ… pic.twitter.com/vteJz8JGJ1
— Harbhajan Turbanator (@harbhajan_singh) August 31, 2025
ਹਰਭਜਨ ਨੇ ਕਿਹਾ- ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਵਿੱਤੀ ਮਦਦ ਕਰੇ
ਹਰਭਜਨ ਸਿੰਘ ਨੇ ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫੌਜ ਅਤੇ NDRF ਦੀਆਂ ਟੀਮਾਂ ਨੂੰ ਹੋਰ ਤਾਕਤ ਨਾਲ ਰਾਹਤ ਕਾਰਜ ਸ਼ੁਰੂ ਕਰਨੇ ਚਾਹੀਦੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਤੱਕ ਭੋਜਨ, ਦਵਾਈਆਂ ਅਤੇ ਸੁਰੱਖਿਅਤ ਰਿਹਾਇਸ਼ ਪਹੁੰਚਾਈ ਜਾਵੇ ਅਤੇ ਕਿਸਾਨਾਂ ਨੂੰ ਵਿੱਤੀ ਅਤੇ ਖੇਤੀ ਸਹਾਇਤਾ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਜ਼ਿੰਦਗੀ ਅਤੇ ਖੇਤੀਬਾੜੀ ਮੁੜ ਸਥਾਪਤ ਕਰ ਸਕਣ।
ਸਾਬਕਾ ਕ੍ਰਿਕਟਰ ਨੇ ਲਿਖਿਆ- ਪੰਜਾਬ ਨਾਲ ਖੜ੍ਹਨਾ ਸਿਰਫ ਪੰਜਾਬ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਖੁਰਾਕ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਇਹ ਸਿਆਸਤ ਦਾ ਮੁੱਦਾ ਨਹੀਂ, ਸਗੋਂ ਜਾਨਾਂ ਬਚਾਉਣ ਅਤੇ ਦੇਸ਼ ਦੀ ਖੇਤੀ ਨੂੰ ਸੁਰੱਖਿਅਤ ਕਰਨ ਦਾ ਵੱਡਾ ਮਿਸ਼ਨ ਹੈ।
ਉਨ੍ਹਾਂ ਦੀ ਇਹ ਅਪੀਲ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਨੂੰ ਵੱਡੇ ਪੱਧਰ ’ਤੇ ਸਾਂਝਾ ਕਰ ਰਹੇ ਹਨ। ਕਈ ਉਪਭੋਗਤਾਵਾਂ ਨੇ ਉਨ੍ਹਾਂ ਦੀ ਗੱਲ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਤੋਂ ਪੰਜਾਬ ਲਈ ਤੁਰੰਤ ਰਾਹਤ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।