ਚੰਡੀਗੜ੍ਹ: ਪਿਛਲੇ 47 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ‘ਚ ਸਾਬਾਕ ਕ੍ਰਿਕਟ ਖਿਡਾਰੀ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਵਾਜ ਚੁੱਕੀ ਹੈ। ਹਰਭਜਨ ਸਿੰਘ ਨੇ ਐਕਸ ‘ਤੇ ਲਿਖਿਆ ਕਿ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ”ਮੈਂ ਉਹਨਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਇਸ ਮਸਲੇ ਦਾ ਹੱਲ ਕਰ ਸਕਦੇ ਹਨ, ਕਿਉਂਕਿ ਹਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਇਆ ਜਾ ਸਕਦਾ ਹੈ। ਕਿਸਾਨੀ ਨੂੰ ਬਚਾਉਣਾ ਸਾਡੀ ਤਰਜੀਹ ਹੈ’।
किसान नेता जगजीत सिंह डल्लेवाल के स्वास्थ्य को ध्यान में रखते हुए मैं उन सभी से अनुरोध करता हूं जो इस मुद्दे को हल कर सकते हैं, क्योंकि हर मुद्दे का बातचीत से समाधान किया जा सकता है। किसान और किसानी को बचाना हमारी प्राथमिकता होनी चाहिए l pic.twitter.com/bNDtzjm8YI
— Harbhajan Turbanator (@harbhajan_singh) January 11, 2025
ਡੱਲੇਵਾਲ ਨੂੰ ਹੁਣ ਲਗਾਤਾਰ ਪੂਰੇ ਦੇਸ਼ ਵਿਚੋਂ ਸਾਥ ਮਿਲ ਰਿਹਾ ਹੈ, ਇਸ ਤੋਂ ਪਹਿਲਾਂ ਕਾਂਗਰਸ ਦੀ ਵੱਡੀ ਲੀਡਰ ਪ੍ਰਿਅੰਕਾ ਗਾਂਧੀ ਨੇ ਵੀ ਡੱਲੇਵਾਲ ਦੀ ਵਿਗੜ ਰਹੀ ਸਿਹਤ ਬਾਰੇ ਚਿੰਤਾ ਜਾਹਿਰ ਕਰਦਿਆਂ ਮੋਦੀ ਸਰਕਾਰ ‘ਤੇ ਸਵਾਲ ਚੁੱਕੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।