ਹਰਭਜਨ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Global Team
2 Min Read

ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ।

ਮੀਟਿੰਗ ਵਿੱਚ ਹਰਭਜਨ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ, ਸੂਬੇ ਦੇ ਵਿਕਾਸ, ਲੋਕ ਹਿੱਤਾਂ ਅਤੇ ਅਮਨ-ਕਾਨੂੰਨ ਵਿੱਚ ਹੋਰ ਸੁਧਾਰ ਲਿਆਉਣ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਹੈ। ਉਨ੍ਹਾਂ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ ਹੈ।

ਹਰਭਜਨ ਸਿੰਘ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ।  ਦੱਸ ਦੇਈਏ ਕਿ ‘ਆਪ’ ਨੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ Z+ ਸ਼੍ਰੇਣੀ ਦੀ ਸੁਰੱਖਿਆ ਵਾਪਿਸ ਲੈ ਲਈ ਹੈ। ਹਰਭਜਨ ਸਿੰਘ ਦੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।

Share This Article
Leave a Comment