ਅਫਗਾਨਿਸਤਾਨ ਤੋਂ ਦਿੱਲੀ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ

TeamGlobalPunjab
2 Min Read

ਨਵੀਂ ਦਿੱਲੀ: ਅਫ਼ਗਾਨਿਸਤਾਨ ‘ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤੀ ਹਵਾਈ ਫ਼ੌਜ ਵਲੋਂ ਆਪਣੇ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਤੋਂ ਲੋਕਾਂ ਨੂੰ ਏਅਰਲਿਫਟ ਕੀਤਾ ਜਾ ਰਿਹਾ ਹੈ। ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਜੰਗ ਪ੍ਰਭਾਵਿਤ ਅਫ਼ਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਤੇ 78 ਲੋਕਾਂ ਨੂੰ ਲੈ ਕੇ ਭਾਰਤ ਪਹੁੰਚ ਗਿਆ ਹੈ।

ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪਾਂ ਦੀ ਸੇਵਾ ਦਿੱਲੀ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਵਲੋਂ ਨਿਭਾਈ ਗਈ।

- Advertisement -

ਉਨ੍ਹਾਂ ਨੇ ਟਵਿੱਟਰ ਉੱਤੇ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਕੁਝ ਸਮਾਂ ਪਹਿਲਾਂ ਕਾਬੁਲ ਤੋਂ ਦਿੱਲੀ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਵਿੱਤਰ ਸਰੂਪ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ ਬਖਸ਼ਿਸ਼ ਪ੍ਰਾਪਤ ਹੋਈ।

- Advertisement -

ਇਸ ਤੋਂ ਇਲਾਵਾ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਅਤੇ ਭਾਜਪਾ ਆਗੂ ਆਰ. ਪੀ. ਸਿੰਘ ਅੱਜ ਦਿੱਲੀ ਹਵਾਈ ਅੱਡੇ ’ਤੇ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈਣ ਏਅਰਪੋਰਟ ਪੁੱਜੇ।

TAGGED:
Share this Article
Leave a comment