ਕ੍ਰਿਕਟਰ ਹਾਰਦਿਕ ਪਾਂਡਿਆ ਬਣੇ ਪਿਤਾ, ਨਤਾਸ਼ਾ ਨੇ ਦਿੱਤਾ ਪੁੱਤਰ ਨੂੰ ਜਨਮ

TeamGlobalPunjab
1 Min Read

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਆਲ-ਰਾਊਂਡਰ ਹਾਰਦਿਕ ਪਾਂਡਿਆ ਪਿਤਾ ਬਣ ਗਏ ਹਨ। ਹਾਰਦਿਕ ਦੀ ਪਤਨੀ ਨਤਾਸ਼ਾ ਸਟੇਨਕੋਵਿਕ ਨੇ ਪੁੱਤਰ ਨੂੰ ਜਨਮ ਦਿੱਤਾ ਹੈ।

ਹਾਰਦਿਕ ਪਾਂਡਿਆ ਨੇ ਸੋਸ਼ਲ ਮੀਡੀਆ ‘ਤੇ ਫੋਟੋ ਸ਼ੇਅਰ ਕਰ ਫੈਨਸ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ। ਹਾਲਾਂਕਿ ਹਾਰਦਿਕ ਨੇ ਜੋ ਫੋਟੋ ਸ਼ੇਅਰ ਕੀਤੀ ਹੈ, ਉਸ ਵਿੱਚ ਉਨ੍ਹਾਂ ਦੇ ਬੇਟੇ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ।

ਦੱਸ ਦਈਏ ਕਿ 31 ਮਈ 2020 ਨੂੰ ਅਦਾਕਾਰਾ ਨਤਾਸ਼ਾ ਸਟੇਨਕੋਵਿਕ ਅਤੇ ਹਾਰਦਿਕ ਪਾਂਡਿਆ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਉਂਟਸ ਤੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ ਕਿ ਉਹ ਮਾਂ-ਬਾਪ ਬਣਨ ਵਾਲੇ ਹਨ।

- Advertisement -

ਹਾਰਦਿਕ ਅਤੇ ਨਤਾਸ਼ਾ ਨੇ ਇਸ ਸਾਲ ਦੀ ਸ਼ੁਰੂਆਤ ਵਿੱਚ ਮੰਗਣੀ ਦਾ ਐਲਾਨ ਕੀਤਾ ਸੀ। ਕੋਵਿਡ-19 ਮਹਾਮਾਰੀ ਦੇ ਚਲਦੇ ਦੇਸ਼ ਵਿੱਚ ਲਗੇ ਲਾਕਡਾਉਨ ਦੌਰਾਨ ਦੋਵਾਂ ਨੇ ਵਿਆਹ ਕਰਵਾਇਆ।

Share this Article
Leave a comment