7 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਪਿੰਡ ਅਲੂਣਾ ਤੋਂ ਕੈਨੇਡਾ ਗਏ ਜਗਜੀਤ ਸਿੰਘ ਕਾਹਲੋਂ ਦੇ ਪੁੱਤਰ ਹਰਦਮਨ ਸਿੰਘ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਮਿਲੀ ਹੈ।ਹਰਦਮਨ 7 ਸਾਲ ਪਹਿਲਾਂ ਕੈਨੇਡਾ ਗਿਆ ਸੀ।ਹਰਦਮਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਹਰਦਮਨ ਦੇ ਪਿਤਾ ਜਗਜੀਤ ਸਿੰਘ ਨੇ ਦਸਿਆ ਕਿ ਹਰਦਮਨ 7 ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ ਦੇ ਪੱਕੇ ਵਸਨੀਕ ਵਜੋਂ ਗਿਆ ਸੀ।ਉਨ੍ਹਾਂ ਦਸਿਆ ਕਿ ਕੁਝ ਦਿਨ ਪਹਿਲਾਂ ਕੈਨੇਡਾ ਦੇ ਸ਼ੀਹਰ ਵਿਨੀਪੈੱਗ ‘ਚ ਹਰਦਮਨ ਨੂੰ ਦਿਲ ਦਾ ਦੌਰਾ ਪਿਆ ਸੀ।ਜਿਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।ਕੁਝ ਦਿਨ ਹਸਪਤਾਲ ‘ਚ ਇਲਾਜ ਤੋਂ ਬਾਅਦ ਹਰਦਮਨ ਦੀ ਮੌਤ ਹੋ ਗਈ।

ਪਰਿਵਾਰ ਵਲੋਂ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਪਿੰਡ ‘ਚ ਲਿਆਉਣ ਲਈ ਮਦਦ ਕੀਤੀ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment