ਨਾਰਾਜ਼ ਵਿਧਾਇਕਾਂ ਨੂੰ ਹਰੀਸ਼ ਰਾਵਤ ਨੇ ਇਸ ਤਰ੍ਹਾਂ ਟਰਕਾਇਆ…

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਕੀਤੇ ਗਏ ਵਿਧਾਇਕਾਂ ਬਾਰੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ।

ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਹਰੀਸ਼ ਰਾਵਤ ਨੇ ਕਿਹਾ ਕਿ ‘ਜਿਨ੍ਹਾਂ ਨੂੰ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਮਿਲੀ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ ‘ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।’

ਨਾਰਾਜ਼ ਵਿਧਾਇਕਾਂ ਬਾਰੇ ਪੁੱਛੇ ਸਵਾਲ ‘ਤੇ ਰਾਵਤ ਨੇ ਕਿਹਾ ਕਿ ਇਸ ਬਦਲਾਅ ਦਾ ਮੰਤਵ ਜਵਾਨ ਚਿਹਰਿਆਂ ਨੂੰ ਅੱਗੇ ਲੈ ਕੇ ਆਉਣਾ ਹੈ, ਜਿਸ ਨਾਲ ਸਮਾਜਿਕ ਤੇ ਖੇਤਰੀ ਸੰਤੁਲਨ ਬਣੇ।

ਜ਼ਿਕਰਯੋਗ ਹੈ ਕਿ ਨਵੇਂ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਕੀਤੇ ਜਾਣ ਕਾਰਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਤਿੱਖਾ ਵਿਰੋਧ ਜਤਾਉਂਦੇ ਹੋਏ, ਹਾਈਕਮਾਨ ਤੋਂ ਸਵਾਲ ਪੁੱਛੇ ਹਨ।

- Advertisement -

Share this Article
Leave a comment