ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਹਰੀਸ਼ ਰਾਵਤ ਨੇ ਕਿਹਾ ਹਾਲੇ ਤੱਕ ਨਹੀਂ ਲਿਆ ਗਿਆ ਕੋਈ ਫ਼ੈਸਲਾ

TeamGlobalPunjab
1 Min Read

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ।

ਮੀਟਿੰਗ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲਾਂ ਬਾਹਰ ਨਿਕਲੇ ਤੇ ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ।

ਉੱਥੇ ਹੀ ਰਾਵਤ ਨੇ ਕਿਹਾ ਕਿ ਰਾਜ ਦੀ ਪ੍ਰਧਾਨਗੀ ਬਾਰੇ ਹਾਲੇ ਕੋਈ ਅੰਤਿਮ ਫ਼ੈਸਲਾ ਨਹੀਂ ਕੀਤਾ ਗਿਆ। ਇਸ ਬਾਰੇ ਸੋਨੀਆ ਗਾਂਧੀ ਹੀ ਫ਼ੈਸਲਾ ਲੈਣਗੇ, ਮੈਂ ਰਿਪੋਰਟ ਸੌਂਪਣ ਆਇਆ ਸੀ। ਹਰੀਸ਼ ਰਾਵਤ ਨੇ ਸਾਫ ਕੀਤਾ ਕਿ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋਇਆ ਹੈ।

Share this Article
Leave a comment