ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨਾਲ ਮਿਲਣੀ ਤੋਂ ਬਾਅਦ ਰਾਵਤ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਤਿੰਨ ਮੈਂਬਰੀ ਖੜਗੇ ਕਮੇਟੀ ਵੱਲੋਂ ਦਿੱਤੇ ਗਏ 18 ਨੁਕਾਤੀ ਏਜੰਡੇ ਬਾਰੇ ਤਫ਼ਸੀਲ ਨਾਲ ਪੁੱਛਿਆ ਹੈ।
ਰਾਵਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਬੇਅਦਬੀ ਕੇਸਾਂ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਹਾਈਕੋਰਟ ਦਾ ਪੂਰਾ ਦਖ਼ਲ ਹੈ ਭਾਵ ਇਸ ਮਾਮਲੇ ਦੀ ਜਾਂਚ ਦੀ ਪੂਰੀ ਰਿਪੋਰਟ ਹਾਈਕੋਰਟ ਦੀ ਦੇਖਰੇਖ ਵਿੱਚ ਹੈ । ਇਸ ਕਰਕੇ ਇਸ ਮਾਮਲੇ ‘ਚ ਸਰਕਾਰ ਦਾ ਆਪਣੇ ਆਪ ਕੁਝ ਵੀ ਕਰਨਾ ਮੁਸ਼ਕਲ ਹੈ ।
ਦੂਜਾ ਮਸਲਾ ਜੋ ਕਿ ਨਸ਼ਾ ਤਸਕਰੀ ਮਾਮਲੇ ਨਾਲ ਸਬੰਧਤ ਹੈ ਇਸ ਵਿੱਚ ਪੰਜਾਬ ਸਰਕਾਰ ਫਿਰ ਤੋਂ ਹਾਈਕੋਰਟ ਦਾ ਰੁਖ ਕਰ ਰਹੀ ਹੈ ।
ਰਾਵਤ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਲਈ ਕੁਝ ਕਦਮ ਚੁੱਕੇ ਸਨ।
ਰਾਵਤ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਗੱਲਬਾਤ ਬਾਰੇ ਉਹ ਸੋਨੀਆ ਗਾਂਧੀ ਨੂੰ ਪੂਰੀ ਤਰ੍ਹਾਂ ਜਾਣਕਾਰੀ ਦੇਣਗੇ ਅਤੇ ਪੰਜਾਬ ਕਾਂਗਰਸ ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਬਾਰੇ ਵੀ ਦੱਸਣਗੇ।