ਕੈਪਟਨ ਸਰਕਾਰ ਦੇ ਸੰਕਟ ਬਾਰੇ ਹਰੀਸ਼ ਰਾਵਤ ਕਰਨਗੇ ਬਾਗੀ ਮੰਤਰੀਆਂ ਨਾਲ ਮੀਟਿੰਗ

TeamGlobalPunjab
1 Min Read

ਚੰਡੀਗੜ੍ਹ : (ਦਰਸ਼ਨ ਸਿੰਘ ਖੋਖਰ) : ਕੈਪਟਨ ਸਰਕਾਰ ਵਿੱਚ ਬਣੇ ਸੰਕਟ ਦੇ ਮੱਦੇਨਜ਼ਰ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਾਗੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਹੋਰਨਾਂ ਸਾਥੀਆਂ ਨਾਲ ਪੰਜਾਬ ਕਾਂਗਰਸ ਭਵਨ ਵਿੱਚ ਮੀਟਿੰਗ ਕੀਤੀ।

ਅੱਜ ਤਕਰੀਬਨ ਤਕਰੀਬਨ 20 ਵਿਧਾਇਕਾਂ ਅਤੇ ਚਾਰ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਾਗ਼ੀ ਸੁਰ ਅਪਣਾ ਲਏ ਹਨ । ਕਾਂਗਰਸ ਹਾਈ ਕਮਾਂਡ ਵੱਲੋਂ ਮਿਲੇ ਇਸ਼ਾਰੇ ਤਹਿਤ ਨਵਜੋਤ ਸਿੰਘ ਸਿੱਧੂ ਨੇ ਸਾਰੇ ਹਾਲਤ ਦਾ ਜਾਇਜ਼ਾ ਲਿਆ।

 

- Advertisement -

 

  ਦੂਜੇ ਪਾਸੇ ਦਿੱਲੀ ਤੋਂ ਇਹ ਖਬਰ ਆ ਰਹੀ ਹੈ ਕਿ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਕੱਲ ਪੰਜਾਬ ਦੇ ਚਾਰ ਮੰਤਰੀਆਂ ਅਤੇ ਪਰਗਟ ਸਿੰਘ ਨਾਲ ਕੈਪਟਨ ਸਰਕਾਰ ਵਿੱਚ ਪੈਦਾ ਹੋਏ ਸੰਕਟ ਬਾਰੇ ਮੀਟਿੰਗ ਕਰਨਗੇ। ਇਸ ਮੀਟਿੰਗ ਦੇ ਵਿਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਸੁੱਖ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਉਕਤ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਵਿਸ਼ਵਾਸ ਦਾ ਮਤਾ ਪਕਾ ਲਿਆ ਹੈ । ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਤਾਂ ਸਪੱਸ਼ਟ ਤੌਰ ‘ਤੇ ਕਹਿ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।

Share this Article
Leave a comment