ਨਵੀਂ ਦਿੱਲੀ – ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਹਨ। ਅੱਜ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਤ ਕੀਤੀ ਜਾਵੇਗੀ।
ਦੱਸ ਦਈਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਾਜ਼ਗੀ ਜਤਾਈ ਹੈ, ਕਿਹਾ ਜਾ ਰਿਹਾ ਹੈ ਕਿ ਕੈਪਟਨ ਨੂੰ ਮਨਾਉਣ ਦੇ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ।
ਅਸਲ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਚਿੱਠੀ ਲਿਖ ਕੇ ਇਤਰਾਜ਼ ਜਤਾਇਆ ਕਿ ਜੇਕਰ ਨਵਜੋਤ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਲਗਾਇਆ ਜਾਂਦਾ ਹੈ ਤਾਂ ਪਾਰਟੀ ਅੰਦਰ ਬਗਾਵਤ ਪੈਦਾ ਹੋ ਸਕਦੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਏ ਜਾਣ ਤੇ ਪੰਜਾਬ ਕਾਂਗਰਸ ਨੂੰ ਕਾਫ਼ੀ ਨੁਕਸਾਨ ਹੋ ਸਕਦਾ ਹੈ।