ਅੰਮ੍ਰਿਤਸਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਮਿਲੀਆਂ ਹਨ।
ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 185 ਮੈਂਬਰ ਹਨ,37 ਮੈਂਬਰਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। 148 ਵੋਟਾਂ ਪੈਣੀਆਂ ਸਨ ਪਰ ਅੱਜ ਦੀ ਚੋਣਾਂ ਵਿੱਚ ਸਿਰਫ 141 ਵੋਟਾਂ ਹੀ ਪਈਆਂ ਹਨ । 7 ਮੈਂਬਰ ਗੈਰ ਹਾਜ਼ਰ ਰਹੇ ।
ਜ਼ਿਕਰਯੋਗ ਹੈ ਕਿ 2022 ਵਿੱਚ ਵੀ ਬੀਬੀ ਜਗੀਰ ਕੌਰ ਅਤੇ ਹਰਜਿੰਦਰ ਸਿੰਘ ਧਾਮੀ ਵਿਚਾਲੇ SGPC ਦੀ ਪ੍ਰਧਾਨਗੀ ਨੂੰ ਲੈਕੇ ਵੋਟਿੰਗ ਹੋਈ ਉਸ ਵੇਲੇ ਬੀਬੀ ਜਗੀਰ ਕੌਰ ਦੇ ਹੱਕ ਵਿੱਚ 42 ਵੋਟਾਂ ਪਈਆਂ ਸਨ ਜਦਕਿ ਧਾਮੀ ਨੂੰ 104 ਵੋਟਾਂ ਮਿਲਿਆ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।