ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਇਜਲਾਸ ਵਿੱਚ ਸੋਮਵਾਰ ਹਰਜਿੰਦਰ ਸਿੰਘ ਧਾਮੀ ਦੀ 44ਵੇਂ ਪ੍ਰਧਾਨ ਵੱਜੋਂ ਚੋਣ ਹੋਈ ਹੈ। ਧਾਮੀ ਨੂੰ 122 ਵੋਟਾਂ ਪਈਆਂ ਹਨ। ਉਨ੍ਹਾਂ ਦੇ ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ 19 ਵੋਟਾਂ ਪਈਆਂ ਹਨ।
ਬੀਬੀ ਜਗੀਰ ਕੌਰ ਨੇ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਹਰਜਿੰਦਰ ਸਿੰਘ ਧਾਮੀ ਨੇ ਸਾਰੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਰਘੁਜੀਤ ਸਿੰਘ ਵਿਰਕ ਨੂੰ ਸ਼੍ਰੋਮਣੀ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।