ਹਰਜੀਤ ਗਰੇਵਾਲ ਨੇ ਘੇਰੀ ਕੈਪਟਨ ਸਰਕਾਰ

TeamGlobalPunjab
2 Min Read

ਚੰਡੀਗੜ੍ਹ: ਸੱਤਾ ਤੇ ਕਾਬਜ ਕੈਪਟਨ ਸਰਕਾਰ ਵੱਲੋਂ ਬੀਤੇ ਦਿਨੀਂ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਜਿਸ ਨੂੰ ਲੈ ਕੇ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਰਿਪੋਰਟ ਕਾਰਡ ਤੇ ਸਵਾਲ ਚੁੱਕੇ ਹਨ। ਗਰੇਵਾਲ ਦਾ ਕਹਿਣਾ ਹੈ ਕਿ ਅੱਜ ਕੈਪਟਨ ਸਰਕਾਰ ਹਰ ਮਸਲੇ ਤੇ ਫੇਲ੍ਹ ਹੋਈ ਹੈ । ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ‘ਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਇਸ ਮੌਕੇ ਘਰ ਘਰ ਰੁਜ਼ਗਾਰ ਅਤੇ ਨਸ਼ੇ ਖਤਮ ਕਰਨ ਦੇ ਮਸਲੇ ਤੇ ਵੀ ਹਰਜੀਤ ਗਰੇਵਾਲ ਨੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਨਸ਼ਾ ਘਟਣ ਦੀ ਬਜਾਏ ਵਧ ਗਿਆ ਹੈ।ਗਰੇਵਾਲ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਜਿਹੜੇ ਲੋਕ ਨਸ਼ਾ ਕਰਦੇ ਸਨ ਤਰਸ ਦੇ ਆਧਾਰ ਤੇ ਉਨ੍ਹਾਂ ਦਾ ਇਲਾਜ ਹੋਣਾ ਚਾਹੀਦਾ ਸੀ ਬਜਾਏ ਇਸਦੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਜਦੋਂ ਕਿ ਜਿਹਡ਼ੇ ਨਸ਼ਾ ਵੇਚਦੇ ਸਨ ਉਹ ਅੱਜ ਸ਼ਰੇਆਮ ਬਾਹਰ ਘੁੰਮ ਰਹੇ ਹਨ ।ਇਸ ਮੌਕੇ ਹਰਜੀਤ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਪੱਧਰ ਤੇ ਨਸ਼ਾ ਆ ਰਿਹਾ ਹੈ ਜਦੋਂਕਿ ਸੂਬੇ ਅੰਦਰ ਅੱਜ ਸਿੰਥੈਟਿਕ ਨਸ਼ੇ ਦੀ ਸਮੱਗਲਿੰਗ ਸ਼ਰ੍ਹੇਆਮ ਹੋ ਰਹੀ ਹੈ ਅਤੇ ਇਸਦੇ ਲਈ ਸਿੱਧੇ ਸਿੱਧੇ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਬੱਚਿਆਂ ਦੀ ਸਕਾਲਰਸ਼ਿਪ ਵਿੱਚ ਵੀ ਵੱਡੇ ਘਪਲੇ ਹੋਏ ਹਨ ।

Share This Article
Leave a Comment