ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ।
ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਜਾਣਕਾਰੀ ਮਿਲ ਸਕੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।