ਹਰਜੋਤ ਬੈਂਸ ਨੇ ਹੋਲਾ ਮਹੱਲਾ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Global Team
5 Min Read

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾਂ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 13 ਤੋ 15 ਮਾਰਚ ਤੱਕ ਮਨਾਏ ਜਾ ਰਹੇ ਇਸ ਤਿਉਹਾਰ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚ ਰਹੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਹੋਲਾ ਮਹੱਲਾ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਹੋਲਾ-ਮਹੱਲਾ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਸਾਰੇ ਵਿਭਾਗਾਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਸਮੇਂ ਸਿਰ ਢੁਕਵੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬੈਂਸ ਨੇ ਦੱਸਿਆ ਕਿ ਇਸ ਵਾਰ ਮੇਲਾ ਖੇਤਰ ਨੂੰ ਨੋ ਡਾਰਕ ਜੋਨ ਐਲਾਨਿਆ ਗਿਆ ਹੈ ਅਤੇ ਹਰ ਇਲਾਕੇ ਨੂੰ ਰੁਸ਼ਨਾਇਆ ਜਾ ਰਿਹਾ ਹੈ। ਪਵਿੱਤਰ ਗੁਰੂ ਨਗਰੀ ਵਿੱਚ ਸਾਰੇ ਸਵਾਗਤੀ ਗੇਟ ਸ਼ਿੰਗਾਰੇ ਜਾ ਰਹੇ ਹਨ ਅਤੇ ਸ਼ਹਿਰ ਨੂੰ ਐਲ.ਈ.ਡੀ ਲਾਈਟਾਂ ਨਾਲ ਲਿਸ਼ਕਾਇਆ ਗਿਆ ਹੈ।

Share This Article
Leave a Comment