ਹਰਜੋਤ ਬੈਂਸ ਨੇ ਬੱਦੋਵਾਲ ਦੇ ਸਰਕਾਰੀ ਸਕੂਲ ਵਿੱਚ ਵਾਪਰੇ ਹਾਦਸੇ ਦਾ ਲਿਆ ਜਾਇਜ਼ਾ

Rajneet Kaur
1 Min Read

ਨਿਊਜ਼ ਡੈਸਕ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਲੁਧਿਆਣਾ ਵਿਖੇ ਬੱਦੋਵਾਲ ਦੇ ਸਰਕਾਰੀ ਸਕੂਲ ਵਿੱਚ ਵਾਪਰੇ ਹਾਦਸੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਦੇ ਸਟਾਫ ਦੇ ਨਾਲ ਵੀ ਗੱਲਬਾਤ ਕੀਤੀ।  ਮੰਤਰੀ ਹਰਜੋਤ ਬੈਂਸ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਮੌਜੂਦ ਰਹੀ। ਉਨ੍ਹਾਂ ਨੇ ਇਸ ਹਾਦਸੇ ‘ਤੇ ਦੁੱਖ ਜਤਾਇਆ ਤੇ ਗੁਰਦੁਆਰਾ ਸਾਹਿਬ ਵਿੱਚ ਸ਼ਿਫਟ ਕੀਤੇ ਗਏ ਵਿਦਿਆਰਥੀਆਂ ਦੇ ਨਾਲ ਵੀ ਗੱਲਬਾਤ ਕੀਤੀ। ਸਕੂਲ ਦੀ ਛੱਤ ਡਿੱਗਣ ਕਰਕੇ ਮਹਿਲਾ ਅਧਿਆਪਕ ਰਵਿੰਦਰ ਕੌਰ ਦੀ ਮੌਤ  ਹੋ ਗਈ ਸੀ ਉਨ੍ਹਾਂ ਨੇ ਉਸਦੇ ਘਰ ਜਾਕੇ  ਵੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾ ਰਵਿੰਦਰ ਕੌਰ ਦੀ ਮੌਤ ਹੋਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ  ਕਿਹਾ ਕਿ ਸਿੱਖਿਆ ਦੇ ਪੱਧਰ ਨੂੰ ਬਿਹਤਰ ਬਣਾਉਣ ਦੇ ਲਈ ਹੀ ਸਕੂਲਾਂ ਦੇ ਨਿਰਮਾਣ ਦਾ ਕੰਮ ਕਰਵਾਇਆ ਜਾ ਰਿਹਾ ਹੈ, ਪਰ ਜਿਸ ਠੇਕੇਦਾਰ ਨੇ ਲਾਪਰਵਾਹੀ ਵਰਤੀ ਹੈ, ਉਸਦੇ ਖਿਲਾਫ਼ ਜ਼ਰੂਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਵੀ ਇਸ ਮਾਮਲੇ ਵਿੱਚ ਜਲਦ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment