ਹਰਜੋਤ ਸਿੰਘ ਬੈਂਸ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਅਚਨਚੇਤ ਕੀਤਾ ਦੌਰਾ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਨੇ ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ  ਨਰਾਜਗੀ ਦਾ ਪ੍ਰਗਟਾਵਾ ਕੀਤਾ ਹੈ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਸਹੀ ਸਥਿਤੀ ਜਾਨਣ ਲਈ ਆਪਣਾ ਦੌਰਾ ਵਿਚਕਾਰ ਹੀ ਛੱਡ ਕੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਨਾਲ ਸਿਵਲ ਸਕੱਤਰੇਤ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ ਤੋਂ ਬਾਥਰੂਮਾਂ ਦੀ ਸਥਿਤੀ, ਪੜ੍ਹਾਈ ਦੀ ਸਥਿਤੀ, ਵਰਦੀਆਂ ਸਬੰਧੀ, ਕਿਤਾਬਾਂ ਸਬੰਧੀ, ਟੈਸਟਾਂ ਬਾਰੇ, ਸਿਲੇਬਸ ਤੇ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਸਹਿ ਵਿਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਬੱਚਿਆਂ ਨੇ ਸਕੂਲ ‘ਚ ਆਉਂਦੀਆਂ ਸਾਰੀਆਂ ਸਮਸਿਆ ਦਸੀਆਂ। ਉਨ੍ਹਾਂ ਕਿਹਾ ਕਿ  ਸਕੂਲਾਂ ਦੇ ਕਮਰਿਆਂ ਵਿੱਚ ਰੋਸ਼ਨੀ ਦਾ ਸਹੀ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਲੈਬਾਂ ਵਿੱਚ ਪ੍ਰਯੋਗ ਕਰਵਾਏ ਜਾਂਦੇ ਹਨ। ਬਰਸਾਤ ਦੇ ਦਿਨ੍ਹਾਂ ਵਿੱਚ ਗੇਟ ਦੇ ਅੱਗੇ ਬਹੁਤ ਪਾਣੀ ਇੱਕਠਾ ਹੋ ਜਾਂਦਾ ਹੈ ਜਿਸ ਕਾਰਨ ਸਕੂਲ ਆਉਣ ਜਾਣ ਵਿੱਚ ਭਾਰੀ ਦਿੱਕਤਾਂ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਛੁੱਟੀ ਸਮੇਂ ਅਤੇ ਸਵੇਰ ਦੇ ਸਮੇਂ ਸਕੂਲ ਦੇ ਮੁੱਖ ਗੇਟ ਸਾਹਮਣੇ ਬਹੁਤ ਜ਼ਿਆਦਾ ਆਵਾਜਾਈ ਹੋਣ ਕਾਰਨ ਵੀ ਦਿੱਕਤਾਂ ਪੇਸ਼ ਆਉਦੀਆਂ ਹਨ।ਦਸਣਾ ਬਣਦਾ ਹੈ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿੱਚ 3300 ਦੇ ਕਰੀਬ ਵਿਦਿਆਰਥੀ ਨੂੰ 2 ਸ਼ਿਫਟਾਂ ਵਿੱਚ ਸਿੱਖਿਆ ਦਿੱਤੀ ਜਾਂਦੀ ਹੈ।

ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਕੁੱਝ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਆਦਿ ਨਾ ਮਿਲਣ ਬਾਰੇ ਜਾਂਚ ਕਰਕੇ ਸਬੰਧਿਤ ਜਿੰਮੇਵਾਰ ਅਧਿਆਪਕਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment