ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ

Global Team
2 Min Read

ਚੰਡੀਗੜ੍ਹ: ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ।

Share This Article
Leave a Comment