ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕੜਾਹੇ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਹੋਰ ਸੇਵਾਦਾਰਾਂ ਨੇ ਤੁਰੰਤ ਉਹਨਾਂ ਨੂੰ ਕੜਾਹੀ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਦਾਰ ਬਲਬੀਰ ਸਿੰਘ ਗੁਰਦਾਸਪੁਰ ਦੇ ਧਾਲੀਵਾਲ ਦਾ ਵਾਸੀ ਹੈ। ਉਹ ਪਿਛਲੇ 10 ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 12.30 ਵਜੇ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ। ਹਰਿਮੰਦਰ ਸਾਹਿਬ ਦੇ ਵੱਡੇ ਕੜਾਹੇ ਵਿੱਚ ਆਲੂ ਉਬਾਲੇ ਜਾ ਰਹੇ ਸਨ। ਇਸ ਦੌਰਾਨ ਬਲਬੀਰ ਸਿੰਘ ਅਚਾਨਕ ਕੜਾਹੀ ਵਿੱਚ ਡਿੱਗ ਗਿਆ।
ਆਸਪਾਸ ਮੌਜੂਦ ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੀ ‘ਤੇ ਝੱਗ ਆ ਜਾਂਦੀ ਹੈ, ਜਿਸ ਨੂੰ ਨਾਲ ਦੀ ਨਾਲ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਉਹੀ ਝੱਗ ਸਾਫ਼ ਕਰ ਰਹੇ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਸਿੱਧਾ ਕੜਾਹੇ ਵਿੱਚ ਜਾ ਡਿੱਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।