ਮੁੱਖ ਮੰਤਰੀ ਨੂੰ ਅਲੀਬਾਬਾ ਅਤੇ ਮੰਤਰੀਆਂ-ਵਿਧਾਇਕਾਂ ਨੂੰ ਚੀਮਾ ਨੇ ਦਸਿਆ ਬਿੱਲੀਆਂ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਲਗਾਤਾਰ ਕਾਂਗਰਸ ਸਰਕਾਰ ਵਿਰੁੱਧ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ । ਅਮਨ ਅਰੋੜਾ ਵਲੋਂ ਜਿੱਥੇ ਕਾਂਗਰਸ ਨੂੰ ਮਹਾਮਾਰੀ ਗਰਦਾਨ ਦਿੱਤਾ ਗਿਆ ਹੈ ਉਥੇ ਹੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਗੰਭੀਰ ਦੋਸ਼ ਲਾਏ ਹਨ। ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਬਕਾਰੀ ਸਮੇਤ ਸਰਕਾਰੀ ਖ਼ਜ਼ਾਨੇ ਦੀ ਸ਼ਰੇਆਮ ਲੁੱਟ ਲਈ ਜਿੰਮੇਵਾਰ ਠਹਿਰਾਇਆ ਹੈ ।  ਇਥੇ ਹੀ ਬੱਸ ਨਹੀਂ ਚੀਮਾ ਨੇ ਇਹ ਵੀ ਕਿਹਾ ਕਿ ਜਿੰਨੀ ਜਲਦੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਕੁਰਸੀ ਛਡਣਗੇ ਉਨੀ ਜਲਦੀ ਹੀ ਪੰਜਾਬ ਦਾ ਭਲਾ ਹੋਵੇੇਗਾ।

ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸੀ ਵਜ਼ੀਰ ਅਤੇ ਵਿਧਾਇਕ ਅਫ਼ਸਰਾਂ ਨਾਲ ਨਾ ਖਹਿਬੜਨ ਬਲਕਿ ਹਾਈਕਮਾਨ ਕੋਲ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਉਤਾਰਨ ਲਈ ਦਬਾਅ ਬਣਾਉਣ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਸਾਰੇ ਮਾਫ਼ੀਏ ਦੀ ਅਹਿਮ ਕੜੀ ਸੀ ਤੇ ਹੁਣ ਉਸੇ ਭੂਮਿਕਾ ‘ਚ ਕੈਪਟਨ ਅਮਰਿੰਦਰ ਸਿੰਘ ਹਨ। ਚੀਮਾ ਮੁਤਾਬਿਕ, ”ਇਹ ਜੋ ਅਫ਼ਸਰ ਅਤੇ ਮੰਤਰੀ-ਵਿਧਾਇਕ ਬਿੱਲੀਆਂ ਵਾਂਗ ਲੜ ਰਹੇ ਹਨ, ਇਹ ਸਭ ਤਾਂ ‘ਮੋਹਰੇ’ ਹਨ ਅਸਲੀ ‘ਅਲੀਬਾਬਾ’ ਤਾਂ ਖ਼ੁਦ ਕੈਪਟਨ ਅਮਰਿੰਦਰ ਸਿੰਘ ਹਨ।

Share This Article
Leave a Comment