‘ਆਪ’ ਦਾ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਜ਼ੋਰਦਾਰ ਪ੍ਰਦਰਸ਼ਨ, ਪੁਲਿਸ ਨੇ ‘ਆਪ’ ਵਿਧਾਇਕਾਂ ਨੂੰ ਹਿਰਾਸਤ ‘ਚ ਲਿਆ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ‘ਚ ਬੇਰੁਜ਼ਗਾਰੀ ਦੇ ਮੁੱਦੇ ‘ਤੇ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ‘ਚ ਆਪ ਵਰਕਰਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਆਪ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਮੇਤ ਕਈ ‘ਆਪ’ ਵਿਧਾਇਕਾਂ ਅਤੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

 

- Advertisement -

ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇ ਰਹੀ ਹੈ, ਜਦਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੋ ਕੇ ਠੋਕਰਾਂ ਖਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਦਾ ਬੀਤੇ ਕੱਲ੍ਹ ਹੀ ਐਲਾਨ ਕਰ ਦਿੱਤਾ ਗਿਆ ਸੀ।

 

ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਹੁਣ ਸਰਕਾਰ ਦਾ ਕਾਰਜਕਾਲ ਖਤਮ ਹੋ ਰਿਹਾ ਹੈ ਪਰ ਅਜੇ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਧਰਨੇ ਦੇ ਰਹੇ ਹਨ ਅਤੇ ਟੈਂਕੀਆਂ ‘ਤੇ ਚੜ੍ਹ ਕੇ ਬੈਠੇ ਹਨ, ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ।

 

- Advertisement -

ਆਪ ਆਗੂਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਹੋਰ ਵੀ ਤਿੱਖਾ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਹੈ।

Share this Article
Leave a comment