ਚੰਡੀਗੜ੍ਹ: ਅੱਜ ਆਮ ਆਦਮੀ ਪਾਰਟੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਵਿਧਾਇਕ ਹਰਪਾਲ ਚੀਮਾ ਅਤੇ ਮੇਅਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਜੈ ਕਿਸ਼ਨ ਰੋੜੀ ਜੋ ਕਿ ਵਿੱਤ ਮੰਤਰੀ ਦੀ ਕੋਠੀ ਤੱਕ ਪਹੁੰਚ ਗਏ ਸਨ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਗਿਆ ਹੈ।
ਜੈ ਕਿਸ਼ਨ ਰੋੜੀ ਪੁਲਿਸ ਦੇ ਟਰੱਕ ਦੇ ਅੱਗੇ ਲੇਟ ਗਏ ਸਨ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਨੂੰ ਵਿੱਤ ਮੰਤਰੀ ਦੀ ਕੋਠੀ ਤੱਕ ਜਾਣ ਨਹੀਂ ਦਿੱਤਾ ਜਾਵੇਗਾ ਤਾਂ ਮੈਂ ਇਸੇ ਤਰ੍ਹਾਂ ਇੱਥੇ ਪ੍ਰਦਰਸ਼ਨ ਕਰਾਂਗਾ, ਇਸ ਤੋਂ ਬਾਅਦ ਪੁਲਿਸ ਵੱਲੋਂ ਉਨਾਂ ਨੂੰ ਵੀ ਗ੍ਰਿਫਤਰ ਕਰ ਕੇ ਸੈਕਟਰ 3 ਥਾਣੇ ਲਜਾਇਆ ਗਿਆ ਹੈ।
ਦੱਸ ਦਈਏ ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜਦਕਿ ਉਨ੍ਹਾਂ ਨੇ ਚੋਣਾ ‘ਚ ਆਉਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਉਹ ਦੁਬਾਰਾ ਇਸ ਪਲਾਂਟ ਨੂੰ ਸ਼ੁਰੂ ਕਰਨਗੇ, ਕੈਪਟਨ ਸਰਕਾਰ ਨੇ ਆਪਣਾ ਕੋਈ ਵੀ ਵਚਨ ਪੂਰਾ ਨਹੀਂ ਕੀਤਾ ਹੈ।