ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ 28 ਅਗਸਤ ਨੂੰ ਬੁਲਾਇਆ ਗਿਆ ਹੈ। ਸੈਸ਼ਨ ਦਾ ਸਮਾਂ ਇਕ ਦਿਨ ਹੋਣ ਕਾਰਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਕਰੜੇ ਹੱਥੀ ਲਿਆ ਹੈ।
ਵਿਧਾਨ ਸਭਾ ਦੇ ਬੁਲਾਏ ਗਏ ਇੱਕ ਦਿਨ ਦੇ ਇਜਲਾਸ ਨੂੰ ਲੈ ਕੇ ਵਿਰੋਧੀ ਧਿਰ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦੇ ਹੋਏ ਸੈਸ਼ਨ ਜ਼ਿਆਦਾ ਸਮਾਂ ਚਲਾਇਆ ਜਾ ਸਕਦਾ ਹੈ, ਕਿਉਂਕਿ ਵਿਧਾਨ ਸਭਾ ‘ਚ ਕਾਫੀ ਲੋਕਾਂ ਦੇ ਬੈਠਣ ਦੀ ਸਮਰੱਥਾ ਹੈ।
ਹਰਪਾਲ ਚੀਮਾ ਦਾ ਕਹਿਣਾ ਹੈ ਕਿ ਉਹ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਸੁਝਾਅ ਭੇਜਣਗੇ ਤਾਂ ਜੋ ਲੋਕਾਂ ਦੀ ਸਮੱਸਿਆ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾਵਾਂ ਹੋ ਸਕਣ।
ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਦਾ ਬੇਸ਼ੱਕ ਐੱਸਵਾਈਐੱਲ ਦਾ ਹੋਵੇ ਜਾਂ ਫਿਰ ਨਕਲੀ ਸ਼ਰਾਬ ਦਾ ਜਾਂ ਕਿਸਾਨ ਆਰਡੀਨੈੱਸ ਨੂੰ ਲੈ ਕੇ, ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਬੁਲਾ ਤਾਂ ਲੈਂਦਾ ਹਨ। ਪਰ ਬੈਠਕ ਵਿੱਚ ਕੀਤੀ ਚਰਚਾ ਅਤੇ ਪਾਸ ਕੀਤੇ ਗਏ ਪ੍ਰਸਤਾਵਾਂ ਨੂੰ ਲੈ ਕੇ ਅੱਗੇ ਕੰਮ ਨਹੀਂ ਕਰਦੇ।