ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਗ੍ਰਿਫ਼ਤਾਰ ਕੀਤੀ ਗਈ ਨੌਦੀਪ ਕੌਰ ਦਾ ਮਸਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ । ਪੁਲੀਸ ਹਿਰਾਸਤ ਵਿੱਚ ਨੌਦੀਪ ਵੱਲੋਂ ਪੁਲਿਸ ਤੇ ਵੀ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਕੌਰ ਮਾਣੂੰਕੇ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੌਦੀਪ ਨੂੰ ਮਿਲਣ ਪਹੁੰਚੇ। ਪਰ ਜੇਲ੍ਹ ਅਧਿਕਾਰੀਆਂ ਵੱਲੋਂ ਦੋਵਾਂ ਹੀ ਸੀਨੀਅਰ ਆਗੂਆਂ ਨੂੰ ਨੌਦੀਪ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ । ਜਿਸ ਤੋਂ ਬਾਅਦ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਜਿੱਥੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲਿਆ ਉਥੇ ਹੀ ਪ੍ਰਸ਼ਾਸਨ ਵੀ ਖੂਬ ਦੋਸ਼ ਲਾਏ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਹਵਾਲਾ ਦਿੰਦਿਆਂ ਨੌਦੀਪ ਨਾਲ ਉਨ੍ਹਾਂ ਦੀ ਮੁਲਾਕਾਤ ਨਹੀਂ ਹੋਣ ਦਿੱਤੀ ਗਈ । ਚੀਮਾ ਨੇ ਕਿਹਾ ਕਿ ਅਜਿਹਾ ਕਰਕੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾਰੀ ਅਤੇ ਲੋਕਤੰਤਰਿਕ ਢਾਂਚੇ ਤੇ ਸੱਟ ਮਾਰੀ ਜਾ ਰਹੀ ਹੈ । ਚੀਮਾ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰਤ ਤੌਰ ਤੇ ਕਾਰਵਾਈ ਕੀਤੀ ਜਾਵੇਗੀ