ਹਰਪਾਲ ਸਿੰਘ ਚੀਮਾ ਨੇ ਖੱਟਰ ਸਰਕਾਰ ਨੂੰ ਲਿਖੀ ਚਿੱਠੀ, ਕੀਤੀ ਵਿਸ਼ੇਸ਼ ਮੰਗ

TeamGlobalPunjab
1 Min Read

ਚੰਡੀਗਡ਼੍ਹ : ਮਜ਼ਦੂਰ ਐਕਟੀਵਿਸਟ ਨੌਦੀਪ ਕੌਰ ਦਾ ਮਸਲਾ ਪੰਜਾਬ ਅੰਦਰ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ । ਇਸ ਮਸਲੇ ‘ਤੇ ਹੁਣ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ । ਪੱਤਰ ਲਿਖ ਕੇ ਹਰਪਾਲ ਸਿੰਘ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਦੀ ਮੰਗ ਕੀਤੀ ਹੈ । ਜ਼ਿਕਰ ਏ ਖਾਸ ਹੈ ਕਿ ਨੌਦੀਪ ਕੌਰ ਨੂੰ ਕਰਨਾਲ ਵਿਖੇ ਜੇਲ੍ਹ ਚ ਰੱਖਿਆ ਗਿਆ ਹੈ ।

ਦੱਸ ਦੇਈਏ ਕਿ ਬੀਤੇ ਦਿਨੀਂ ਹਰਪਾਲ ਸਿੰਘ ਚੀਮਾ, ਸਰਬਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਕਰਨਾਲ ਜੇਲ੍ਹ ਵਿੱਚ ਨੌਦੀਪ ਕੌਰ ਨੂੰ ਮਿਲਣ ਲਈ ਪਹੁੰਚੇ ਸਨ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੋਰੋਨਾ ਦਾ ਹਵਾਲਾ ਦਿੰਦਿਆਂ ਨੌਦੀਪ ਨਾਲ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਰਪਾਲ ਸਿੰਘ ਚੀਮਾ ਅਤੇ ਸਰਬਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਵੱਲੋਂ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਹਰਿਆਣਾ ਸਰਕਾਰ ਤੇ ਸ਼ਬਦੀ ਹਮਲਾ ਕੀਤਾ ਗਿਆ ਸੀ

Share This Article
Leave a Comment